ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ
Sunday, Dec 04, 2022 - 12:01 PM (IST)

ਤਰਨਤਾਰਨ (ਜ.ਬ)- ਥਾਣਾ ਸਰਹਾਲੀ ਦੀ ਪੁਲਸ ਨੇ ਨਾਬਾਲਗ ਕੁੜੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਪਿੰਡ ਠੱਟਾ ਨਿਵਾਸੀ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਮੁੰਬਈ ਵਿਚ ਸਕਿਓਰਟੀ ਗਾਰਡ ਦੀ ਨੌਕਰੀ ਕਰਦਾ ਹੈ ਅਤੇ ਉਸ ਦੀਆਂ ਦੋ ਕੁੜੀਆਂ ਅਤੇ ਇਕ ਮੁੰਡਾ ਹੈ। ਬੀਤੀ 26 ਨਵੰਬਰ ਨੂੰ ਉਹ ਸਾਰਾ ਪਰਿਵਾਰ ਰੋਟੀ ਖਾ ਕੇ ਸੌਂ ਗਿਆ ਸੀ, ਜਦ ਦੇਰ ਰਾਤ ਉਸ ਨੂੰ ਕੁਝ ਖੜਕਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਵੇਖਿਆ ਕਿ ਉਸ ਦੀ ਛੋਟੀ ਕੁੜੀ ਘਰ ’ਚ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ- ਪੁਲਸ ’ਤੇ ਫਾਇਰਿੰਗ ਕਰ ਕੇ ਭੱਜੇ ਗੈਂਗਸਟਰ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ
ਇਸ ਦੌਰਾਨ ਮਹਿਲਾ ਨੇ ਘਰ ਤੋਂ ਬਾਹਰ ਜਾ ਕੇ ਵੇਖਿਆ ਤਾਂ ਉਸ ਦੀ ਕੁੜੀ ਨੂੰ ਪਿੰਡ ਦਾ ਹੀ ਪਵਨ ਉਰਫ਼ ਪੰਮਾ ਨਾਮਕ ਵਿਅਕਤੀ ਆਪਣੇ ਮੋਟਰ ਸਾਈਕਲ ’ਤੇ ਬਿਠਾ ਕੇ ਲਿਜਾ ਰਿਹਾ ਸੀ। ਉਸ ਨੂੰ ਪੂਰਾ ਯਕੀਨ ਹੈ ਕਿ ਉਕਤ ਵਿਅਕਤੀ ਉਸ ਦੀ ਨਾਬਾਲਗ ਕੁੜੀ ਨੂੰ ਝਾਂਸਾ ਕੇ ਵਿਆਹ ਕਰਵਾਉਣ ਦੀ ਨੀਯਤ ਨਾਲ ਭਜਾ ਕੇ ਲੈ ਗਿਆ ਹੈ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਮੁਖਤਾਰ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਪਵਨ ਉਰਫ਼ ਪੰਮਾ ਪੁੱਤਰ ਗਿਆਨ ਸਿੰਘ ਨਿਵਾਸੀ ਠੱਟਾ ਦੇ ਖਿਲਾਫ਼ ਮੁਕੱਦਮਾ ਨੰਬਰ 184 ਧਾਰਾ 363/366/366ਏ-ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।