ਸਬ ਜੇਲ੍ਹ ਪੱਟੀ ''ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

Saturday, Oct 05, 2024 - 02:55 PM (IST)

ਸਬ ਜੇਲ੍ਹ ਪੱਟੀ ''ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨਤਾਰਨ (ਰਮਨ)- ਸਬ ਜੇਲ੍ਹ ਪੱਟੀ ਵਿਖੇ ਬੰਦ ਹਵਾਲਾਤੀ ਪਾਸੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਇਕ ਮੋਬਾਈਲ ਫੋਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਿਟੀ ਪੱਟੀ ਵਿਖੇ ਮੁਲਜ਼ਮ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਭ ਜੇਲ੍ਹ ਪੱਟੀ ਦੇ ਇੰਚਾਰਜ ਵਾਰੰਟ ਅਫ਼ਸਰ ਦਲੀਪ ਸਿੰਘ ਵੱਲੋਂ ਜੇਲ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ, ਜਿਸ ਦੇ ਖਿਲਾਫ ਥਾਣਾ ਖਾਲੜਾ ਵਿਖੇ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਹੈ ਉਸ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਹਵਾਲਾਤੀ ਵੱਲੋਂ ਇਸ ਬਰਾਮਦ ਕੀਤੇ ਗਏ ਮੋਬਾਈਲ ਫੋਨ ਦੀ ਕਿੰਨੇ ਸਮੇਂ ਤੋਂ ਵਰਤੋਂ ਕੀਤੀ ਜਾ ਰਹੀ ਸੀ ਅਤੇ ਇਸ ਪਾਸ ਕਿਸ ਤਰ੍ਹਾਂ ਪੁੱਜਾ ਦੀ ਬਰੀਕੀ ਨਾਲ ਥਾਣਾ ਸਿਟੀ ਪੱਟੀ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਹਵਾਲਾਤੀ ਜਗਰੂਪ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News