ਸਿਵਲ ਹਸਪਤਾਲ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਲਟਰਾਸਾਊਂਡ ਮਸ਼ੀਨ : ਸਿਵਲ ਸਰਜਨ

Sunday, Jan 21, 2024 - 05:52 PM (IST)

ਸਿਵਲ ਹਸਪਤਾਲ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਲਟਰਾਸਾਊਂਡ ਮਸ਼ੀਨ : ਸਿਵਲ ਸਰਜਨ

ਤਰਨਤਾਰਨ (ਰਮਨ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਹਸਪਤਾਲਾਂ ਨਾਲ ਸਬੰਧਿਤ ਸਿਹਤ ਸੇਵਾਵਾਂ ਸਬੰਧੀ ਵੱਡਾ ਐਲਾਨ 26 ਜਨਵਰੀ ਨੂੰ ਕੀਤਾ ਜਾਣਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਮਲ ਪਾਲ ਸਿੱਧੂ ਨੇ ਜੱਚਾ-ਬੱਚਾ ਵਾਰਡ ਦਾ ਮੁਆਇਨਾ ਕੀਤਾ ਅਤੇ ਇੱਥੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਡਾਕਟਰਾਂ ਅਤੇ ਹੋਰ ਸਟਾਫ਼ ਦੇ ਵਿਵਹਾਰ ਸਬੰਧੀ ਰਿਪੋਰਟਾਂ ਲਈਆਂ। ਡਾ. ਕਮਲ ਪਾਲ ਸਿੱਧੂ ਨੇ ਖੁਦ ਮੌਕੇ ’ਤੇ ਸਿਵਲ ਹਸਪਤਾਲ ’ਚ ਚਲਾਈ ਜਾ ਰਹੀ ਅਲਟਰਾਸਾਊਂਡ ਮਸ਼ੀਨ ਨੂੰ ਚੈੱਕ ਕੀਤਾ ਅਤੇ ਦੇਖਿਆ ਕਿ ਮਸ਼ੀਨ ਕਾਫ਼ੀ ਪੁਰਾਣੀ ਸੀ, ਉਨ੍ਹਾਂ ਤੁਰੰਤ ਸਿਹਤ ਵਿਭਾਗ ਨਾਲ ਸਬੰਧਿਤ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ। ਇਸ ਦੌਰਾਨ ਡਾ. ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਜਲਦ ਹੀ ਆਧੁਨਿਕ ਕਿਸਮ ਦੀ ਅਲਟਰਾਸਾਊਂਡ ਮਸ਼ੀਨ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ

ਸਿਵਲ ਸਰਜਨ ਡਾ. ਸਿੱਧੂ ਨੇ ਜੱਚਾ-ਬੱਚਾ ਵਾਰਡ ’ਚ ਰਜਿਸਟ੍ਰੇਸ਼ਨ ਖਿੜਕੀ ਵਿਖੇ ਤਾਇਨਾਤ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਪ੍ਰਤੀ ਵਿਵਹਾਰ ਬਾਰੇ ਜਾਣਕਾਰੀ ਲਈ। ਉਨ੍ਹਾਂ ਇਲਾਜ ਲਈ ਆਏ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਹਾ ਕਿ ਜਦੋਂ ਕੋਈ ਵੀ ਗਰੀਬ ਵਿਅਕਤੀ ਇਲਾਜ ਲਈ ਹਸਪਤਾਲ ਆਉਂਦਾ ਹੈ ਤਾਂ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਕਮਲ ਪਾਲ ਸਿੱਧੂ ਨੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ.ਕੰਵਲਜੀਤ ਸਿੰਘ ਵਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਮਰੀਜ਼ਾਂ ਦਾ ਇਲਾਜ ਇਮਾਨਦਾਰੀ ਅਤੇ ਨੇਕ ਦਿਲ ਨਾਲ ਕੀਤਾ ਜਾਂਦਾ ਹੈ ਤਾਂ ਮਰੀਜ਼ ਦਾ ਦਰਦ ਆਪਣੇ ਆਪ ਹੀ ਘੱਟ ਜਾਂਦਾ ਹੈ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਐੱਸ. ਐੱਮ. ਓ. ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ 150 ਬਿਸਤਰਿਆਂ ਵਾਲੇ ਸਿਵਲ ਹਸਪਤਾਲ ’ਚ ਹੁਣ ਗਰਭਵਤੀ ਔਰਤਾਂ ਨੂੰ ਜਣੇਪੇ ਲਈ ਕਿਸੇ ਵੀ ਨਿੱਜੀ ਹਸਪਤਾਲ ਵਿਚ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਨਾਰਮਲ ਡਿਲੀਵਰੀ ਕੇਸਾਂ ਤੋਂ ਇਲਾਵਾ ਸਿਜ਼ੇਰੀਅਨ ਆਪ੍ਰੇਸ਼ਨਾਂ ਲਈ ਵੀ ਹਸਪਤਾਲ ’ਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇੰਨਾ ਹੀ ਨਹੀਂ ਡਿਲੀਵਰੀ ਕੇਸਾਂ ਨਾਲ ਸਬੰਧਿਤ ਔਰਤਾਂ ਨੂੰ ਸਰਕਾਰ ਵਲੋਂ ਖਾਣਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਸਿੰਘ ਕਾਲੜਾ ਨਾਲ ਮੀਟਿੰਗ ਕਰਕੇ ਸਿਵਲ ਸਰਜਨ ਡਾ. ਸਿੱਧੂ ਨੇ ਨਸ਼ਾ ਛੁਡਾਊ ਕੇਂਦਰ ਤਰਨਤਾਰਨ ਅਤੇ ਠਰੂ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News