ਕਾਰ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

Saturday, Jun 15, 2024 - 06:21 PM (IST)

ਕਾਰ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

ਬਟਾਲਾ(ਸਾਹਿਲ)-ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਅਇਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਪੰਨਾ ਮਸੀਹ ਵਾਸੀ ਪਿੰਡ ਰੂੜਾ ਬੁੱਟਰ ਆਪਣੀ ਪਤਨੀ ਪ੍ਰਵੀਨ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਬਟਾਲਾ-ਕਾਦੀਆਂ ਰੋਡ ’ਤੇ ਸਥਿਤ ਅੱਡਾ ਵਡਾਲਾ ਗ੍ਰੰਥੀਆਂ ਨੇੜੇ ਪਹੁੰਚੇ ਤਾਂ ਕਿਸੇ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਕਤ ਦੋਵੇਂ ਪਤੀ-ਪਤਨੀ ਜ਼ਖਮੀ ਹੋ ਗਏ।

ਓਧਰ, ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ 108 ਐਂਬੂਲੈਂਸ ਦੇ ਪਾਇਲਟ ਵਿਜੈ ਕੁਮਾਰ ਅਤੇ ਈ. ਐੱਮ. ਟੀ. ਬਲਜਿੰਦਰ ਸਿੰਘ ਨੇ ਉਕਤ ਜ਼ਖਮੀ ਪਤੀ-ਪਤਨੀ ਨੂੰ ਫਸਟਏਡ ਦੇਣ ਉਪਰੰਤ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। 


author

Shivani Bassan

Content Editor

Related News