ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀ ਦਾ ਮੋਬਾਈਲ ਖੋਹ ਹੋਏ ਫ਼ਰਾਰ
Monday, Oct 09, 2023 - 05:06 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਮਿਆਣੀ ਝਮੇਲਾ ਦੇ ਇਕ ਵਿਅਕਤੀ ਤੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਬਾਈਲ ਫੋਨ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਵਿਸ਼ਾਲ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਿਆਣੀ ਝਮੇਲਾ ਨੇ ਦੱਸਿਆ ਕਿ ਮੈਂ ਅਤੇ ਮੇਰਾ ਭਰਾ ਬੀਤੀ ਸ਼ਾਮ ਕਰੀਬ 6:30 ਵਜੇ ਪਿੰਡ ਬਾਠਾਵਾਲ ਵਿਖੇ ਝੋਨੇ ਦੀ ਵਾਢੀ ਕਰ ਰਹੇ ਸੀ, ਜਦੋਂ ਅਸੀਂ ਆਪਣੇ ਸਾਈਕਲ 'ਤੇ ਘਰ ਵਾਪਸ ਆ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਝਪਟਮਾਰੀ ਕਰ ਲਈ ਅਤੇ ਮੇਰਾ ਮੋਬਾਈਲ ਲੈ ਕੇ ਭੱਜ ਗਏ। ਜਦ ਅਸੀਂ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਜਦੋਂ ਅਸੀਂ ਪਿੰਡ ਪਹੁੰਚੇ ਤਾਂ ਸੜਕ ਕਿਨਾਰੇ ਰੇਤ ਹੋਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਗਿਆ।
ਇਹ ਵੀ ਪੜ੍ਹੋ- ਸਰਹੱਦ ਪਾਰ ਹਿੰਦੂ ਕੁੜੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ
ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਫੜਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਉਹ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫ਼ਰਾਰ ਹੋ ਗਏ। ਇਸ ਸਬੰਧੀ ਅਸੀਂ ਥਾਣਾ ਬਹਿਰਾਮਪੁਰ ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ ਨੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਥਾਣੇ ਲੈ ਗਈ। ਇਸ ਸਬੰਧੀ ਜਦੋਂ ਥਾਣਾ ਮੁਖੀ ਹਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਮੋਟਰਸਾਈਕਲ ਨੂੰ ਥਾਣੇ ਲਿਜਾਇਆ ਗਿਆ ਹੈ, ਬਾਕੀ ਅਜੇ ਜਾਂਚ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8