ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ

Saturday, Jul 13, 2024 - 04:06 PM (IST)

ਗੁਰੂ ਕਾ ਬਾਗ (ਭੱਟੀ)- ਅੱਜ ਪਿੰਡ ਵਿਛੋਆ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਪੁਲਸ ਥਾਣਾ ਝੰਡੇਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਵਟਸਐੱਪ ਦੇ ਗਰੁੱਪਾਂ ਵਿੱਚ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਜਿਸ 'ਤੇ ਉਹ ਏ. ਐੱਸ. ਆਈ. ਜਸਵੰਤ ਸਿੰਘ ਤੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਮੌਕੇ 'ਤੇ ਪੁੱਜੇ ਤਾਂ  ਛਾਣਬੀਣ ਕਰਨ 'ਤੇ ਪਤਾ ਲੱਗਾ ਕਿ ਉਹ ਮਰ ਚੁੱਕਾ ਹੈ।

ਇਹ ਵੀ ਪੜ੍ਹੋ-  ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

 ਉਕਤ ਵਿਅਕਤੀ ਬਲਦੇਵ ਸਿੰਘ (65) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮਾਕੋਵਾਲ ਤਹਿ: ਅਜਨਾਲਾ ਦਾ ਰਹਿਣ ਵਾਲਾ ਸੀ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਤਿਹਗੜ੍ਹ ਚੂੜੀਆਂ ਵੱਲ ਨੂੰ ਜਾ ਰਿਹਾ ਸੀ ਤਾਂ ਵਿਛੋਆ ਪਿੰਡ ਦੇ ਅੱਡੇ 'ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਦੇ ਸਿੱਟੇ ਵਜੋਂ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News