ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

03/09/2020 7:31:30 PM

ਦੀਨਾਨਗਰ,(ਕਪੂਰ)- ਦੀਨਾਨਗਰ ਤੋਂ ਭਟੋਆ ਜਾਂਦੀ ਸਡ਼ਕ ’ਤੇ ਪਿੰਡ ਗਵਾਲੀਆ ਦੇ ਨੇਡ਼ੇ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਜਸਪਾਲ ਪੁੱਤਰ ਬਲਦੇਵ ਰਾਜ ਨਿਵਾਸੀ ਭੋਲਾ ਖਰਕਰਾ ਥਾਣਾ ਟਰੋਟ ਜੈਮਲ ਸਿੰਘ ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਦੀਨਾਨਗਰ ਵੱਲੋਂ ਆ ਰਿਹਾ ਸੀ ਅਤੇ ਦੀਨਾਨਗਰ ਤੋਂ ਭਟੋਆ ਜਾ ਰਹੀ ਇਕ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰਨ ਦੇ ਬਾਅਦ ਲਾਸ਼ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤੀ ਹੈ।


Bharat Thapa

Content Editor

Related News