ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲ ਸਵਾਰ ਨੂੰ ਗੱਡੀ ਨੇ ਮਾਰੀ ਜ਼ਬਰਦਸਤ ਟੱਕਰ, ਹੋਈ ਮੌਤ

Tuesday, May 14, 2024 - 03:01 PM (IST)

ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲ ਸਵਾਰ ਨੂੰ ਗੱਡੀ ਨੇ ਮਾਰੀ ਜ਼ਬਰਦਸਤ ਟੱਕਰ, ਹੋਈ ਮੌਤ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਨਜ਼ਦੀਕ ਪਿੰਡ ਸ਼ਾਹਬਾਦ ਵਿਖੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦੋਂ ਮੋਟਰਸਾਈਕਲ ਚਾਲਕ ਸੜਕ ਕਿਨਾਰੇ ਖੜ੍ਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਦੇ ਚਲਦੇ ਮੋਟਰਸਾਈਕਲ ਸਵਾਰ ਕਿਸਾਨ ਜਸਬੀਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਸਥਾਨਿਕ ਲੋਕਾਂ ਵਲੋਂ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਉਥੇ ਹੀ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਜਿਸ ਦੀ ਉਮਰ 55 ਸਾਲ ਸੀ ਅਤੇ ਉਹ ਖੇਤੀ ਦਾ ਕੰਮ ਅਤੇ ਦੁੱਧ ਦਾ ਕਾਰੋਬਾਰ ਵੀ ਕਰਦਾ ਸੀ। ਰੋਜ਼ਾਨਾ ਸ਼ਾਹਬਾਦ ਡੇਅਰੀ ਤੇ ਦੁੱਧ ਦੇਣ ਆਉਂਦਾ ਸੀ ਅਤੇ ਅੱਜ ਵੀ ਜਦ ਆਇਆ ਤਾਂ ਉਥੇ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਉਧਰ ਪੁਲਸ ਵਲੋਂ ਗੱਡੀ ਨੂੰ ਕਬਜ਼ੇ 'ਚ ਲਿਆ ਗਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ  ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । 

ਇਹ ਵੀ ਪੜ੍ਹੋ- ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News