ਪਾਕਿਸਤਾਨੀ ਸਮੱਗਲਰਾਂ ਦੇ ਹੌਂਸਲੇ ਬੁਲੰਦ, ਰੀਟਰੀਟ ਸੈਰੇਮਨੀ ਵਾਲੀ ਥਾਂ ਤੋਂ ਬਰਾਮਦ ਹੋਇਆ ਹੈਰੋਇਨ ਦਾ ਪੈਕੇਟ

06/08/2024 5:52:17 PM

ਅੰਮ੍ਰਿਤਸਰ (ਨੀਰਜ)- ਪਾਕਿਸਤਾਨੀ ਸਮੱਗਲਰਾਂ ਦਾ ਹੌਂਸਲਾ ਇੰਨਾ ਵੱਧ ਗਿਆ ਹੈ ਕਿ ਸਕੂਲਾਂ  ਦੇ ਮੈਦਾਨਾਂ, ਸ਼ਮਸ਼ਾਨਘਾਟ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ  ਰੀਟਰੀਟ ਸੈਰੇਮਨੀ ਵਾਲੀ ਥਾਂ ਦੇ ਨੇੜੇ ਵੀ ਹੈਰੋਇਨ ਦੇ ਪੈਕਟ ਸੁੱਟਣੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੀ ਟੀਮ ਨੇ ਬੀ.ਐੱਸ.ਐੱਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੀਟਰੀਟ ਸੈਰੇਮਨੀ ਵਾਲੀ ਥਾਂ ਜਿਥੇ ਭਾਰਤ-ਪਾਕਿਸਤਾਨ ਵਿਚਾਲੇ ਪਰੇਡ ਹੁੰਦੀ ਹੈ, ਉਥੋਂ  ਡਰੋਨ ਰਾਹੀਂ  ਸੁਟਿਆ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ ਹੈ, ਜਿਸ ਦੀ ਕੀਮਤ ਲਗਭਗ 3 ਰੂਪਏ ਹੈ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਕਿਉਂਕਿ ਇਹ ਥਾਂ 'ਤੇ ਹਰ ਰੋਜ਼ 30 ਤੋਂ 40 ਹਜ਼ਾਰ ਸੈਲਾਨੀ ਆਉਂਦੇ ਹਨ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News