ਸਰਹੱਦੀ ਪਿੰਡ ਚਾਹਲ ਨੇੜੇ ਪਾਕਿਸਤਾਨੀ ਡਰੋਨ ਨੇ ਦਿੱਤੀ ਦਸਤਕ, BSF ਨੇ ਸਰਚ ਦੌਰਾਨ ਹੈਰੋਇਨ ਕੀਤੀ ਬਰਾਮਦ

03/17/2024 5:55:51 PM

ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ)- ਅੱਜ ਸਵੇਰੇ ਤੜਕਸਾਰ ਪਾਕਿਸਤਾਨ ਵਾਲੀ ਸਾਈਡ ਤੋਂ ਭਾਰਤ ਵਿੱਚ ਇੱਕ ਡਰੋਨ ਦਾਖ਼ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਰ ਡਰੋਨ  ਕੁਝ ਸਮੇਂ ਬਾਅਦ ਪਿੰਡ ਚਾਹਲ ਨੇੜੇ ਹੁੰਦਾ ਹੋਇਆ ਵਾਪਸ ਪਰਤ ਗਿਆ। ਜਿਸ ਤੋਂ ਬਾਅਦ ਬਾਰਡਰ 'ਤੇ ਹਾਜ਼ਰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਖੇਤਾਂ ਵਿੱਚ ਸਰਚ ਆਪ੍ਰੇਸ਼ਨ ਕੀਤਾ ਅਤੇ ਜਵਾਨਾਂ ਨੂੰ ਡਰੋਨ ਦੁਆਰਾ ਖੇਤਾਂ ਵਿੱਚ ਸੁੱਟੀ ਹੈਰੋਇਨ ਵੱਡੀ ਮਾਤਰਾ 'ਚ  ਬਰਾਮਦ ਹੋਈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਇਸ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਨਿੱਕੇ ਮੂਸੇਵਾਲਾ ਨੂੰ ਦੇਖ ਭਾਵੁਕ ਹੋਏ ਰਾਜਾ ਵੜਿੰਗ, ਸਿੱਧੂ ਨੂੰ ਯਾਦ ਕਰ ਦੱਸੀਆਂ ਇਹ ਗੱਲਾਂ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News