ਨਸ਼ੇ ਦੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ

03/27/2023 5:57:21 PM

ਖੇਮਕਰਨ (ਗੁਰਮੇਲ,ਅਵਤਾਰ,ਸੋਨੀਆ)- ਐੱਸ. ਐੱਸ. ਪੀ. ਤਰਨਕਰਨ ਅਤੇ ਡੀ. ਐੱਸ. ਪੀ. ਭਿੱਖੀਵਿੰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਖੇਮਕਰਨ ਦੀ ਪੁਲਸ ਵਲੋਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਪੁਲਸ ਪਾਰਟੀ ਖੇਮਕਰਨ ਗਸ਼ਤ ਦੌਰਾਨ ਕਿਸਾਨ ਚੌਂਕ ਨੇੜੇ ਪਹੁੰਚੀ ਤਾਂ ਹਸਪਤਾਲ ਵਲੋਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਸ ਪਾਰਟੀ ਨੂੰ ਵੇਖ ਕੇ ਪਹਿਨੇ ਹੋਏ ਕੁੜਤੇ ਦੀ ਸੱਜੀ ਜ਼ੇਬ ’ਚ ਵਜ਼ਨਦਾਰ ਲਿਫ਼ਾਫ਼ੇ ਕੱਢ ਕੇ ਸੜਕ ਦੀ ਸਾਈਡ ਨਾਲ ਉੱਘੀ ਘਾਹ ਬੂਟੀ ਵਿਚ ਸੁੱਟ ਦਿੱਤਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਰਬੜ ਡੈਮ, ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਹੋਵੇਗਾ ਬੰਦ

ਸ਼ਖਤੀ ਨਾਲ ਪੁੱਛਣ ’ਤੇ ਉਸਨੇ ਮੰਨਿਆ ਕਿ ਇਸ ਵਿਚ ਨਸ਼ੇ ਵਾਲੀਆਂ ਗੋਲੀਆਂ ਹਨ। ਉਕਤ ਵਿਅਕਤੀ ਦੀ ਪਹਿਚਾਣ ਗੁਰਸਾਹਿਬ ਸਿੰਘ ਪੁੱਤਰ ਅਮਰ ਸਿੰਘ ਵਾਸੀ ਮੀਆਂਵਾਲ ਵਜੋਂ ਹੋਈ ਹੈ, ਜਿਸ ਤੋਂ 70 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਫੜ੍ਹੇ ਗਏ ਵਿਅਕਤੀ ਵਿਰੁੱਧ ਥਾਣਾ ਖੇਮਕਰਨ ’ਚ ਐੱਨ.ਡੀ.ਪੀ.ਐੱਸ. ਐਕਟ ਵਿਰੁੱਧ ਕੇਸ ਰਜਿਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News