ਗਾਹਲੜੀ ਨੌਮਣੀ ਹੈਂਡ ਪੁੱਲ ਤੋਂ ਛਾਲ ਮਾਰ ਇਕ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Saturday, Aug 05, 2023 - 05:35 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਬਾਅਦ ਦੁਪਹਿਰ ਅਚਾਨਕ ਇਕ ਵਿਅਕਤੀ ਵੱਲੋਂ ਗਾਹਲੜੀ ਨੌਮਣੀ ਹੈਂਡ ਪੁੱਲ ਤੋਂ ਛਾਲ ਮਾਰਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਥਾਣਾ ਮੁਖੀ ਦੌਰਾਗਲਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮਿਆਣੀ ਮਲਾਹ ਜੋ ਆਪਣੀ ਕਰੀਬ 12 ਸਾਲਾਂ ਕੁੜੀ ਦੀ ਦਵਾਈ ਗਾਲਹੜੀ ਅੱਡੇ ਤੋਂ ਲੈ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਜਦ ਨੌਮਣੀ ਹੈਂਡ ਪੁੱਲ ਨੇੜੇ ਪਹੁੰਚਾ ਤਾਂ ਅਚਾਨਕ ਆਪਣੀ ਕੁੜੀ ਨੂੰ ਆਪਣਾ ਪਰਸ ਫ਼ੜ ਕੇ ਆਪ ਪੁੱਲ ਤੋਂ ਛਲਾਂਗ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਫਿਰ ਤੋਂ ਨਸ਼ਾ ਤਸਕਰੀ ਦਾ ਕੀਤਾ ਪਰਦਾਫ਼ਾਸ਼, ਚਾਰ ਕਿਲੋ ਹੈਰੋਇਨ ਕੀਤੀ ਜ਼ਬਤ
ਇਸ ਦੌਰਾਨ ਨੇੜੇ ਹੀ ਪੁੱਲ 'ਤੇ ਪੁਲਸ ਦਾ ਪੱਕਾ ਨਾਕਾ ਹੌਣ ਕਾਰਨ ਮੌਜੂਦ ਪੁਲਸ ਕਰਮਚਾਰੀਆਂ ਅਤੇ ਨੇੜਲੇ ਲੋਕਾਂ ਵੱਲੋਂ ਗੋਤਾਖੋਰਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਕਾਫ਼ੀ ਮਿਹਨਤ ਕਰਕੇ ਉਸ ਨੂੰ ਲੱਭਿਆ ਗਿਆ ਪਰ ਉਸ ਸਮੇਂ ਨੂੰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਵੱਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8