ਅਦਾਲਤ 'ਚ ਤਾਰੀਕ ਭੁਗਤਣ ਆਏ ਸ਼ਖ਼ਸ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾਵਾਂ ਖ਼ਿਲਾਫ਼ ਮਾਮਲਾ ਦਰਜ
Thursday, Oct 05, 2023 - 11:33 AM (IST)
ਬਟਾਲਾ (ਸਾਹਿਲ) : ਸਥਾਨਕ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਤਾਰੀਕ ਭੁਗਤਣ ਆਏ ਵਿਅਕਤੀ ਵੱਲੋਂ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਅੱਲੋਵਾਲ ਦਾ ਆਪਣੇ ਭਰਾਵਾਂ ਨਾਲ ਜ਼ਮੀਨੀ ਝਗੜਾ ਸੀ ਅਤੇ 2021 ਵਿਚ ਜਸਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਧਾਰਾ 326 ਤਹਿਤ ਕੇਸ ਦਰਜ ਸੀ।
ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ
ਚੌਂਕੀ ਇੰਚਾਰਜ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਕੇਸ ਦੀ ਤਾਰੀਖ ਭੁਗਤਨ ਲਈ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਬਟਾਲਾ ਵਿਖੇ ਆਇਆ ਸੀ ਅਤੇ ਕੋਰਟ ਕੰਪਲੈਕਸ ਵਿਖੇ ਪਹੁੰਚ ਕੇ ਉਸਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖ਼ਰਾਬ ਹੋ ਗਈ ਤਾਂ ਇਸਦੇ ਪਰਿਵਾਰ ਵਾਲਿਆਂ ਨੇ ਤੁਰੰਤ ਇਸ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ, ਜਿਥੇ ਇਸਦੀ (ਜਸਵਿੰਦਰ ਸਿੰਘ) ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਉਕਤ ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ 2 ਭਰਾਵਾਂ ਹਰਜਿੰਦਰ ਸਿੰਘ ਅਤੇ ਨਰਿੰਦਰ ਸਿੰਘ ਖ਼ਿਲਾਫ਼ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8