ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

01/13/2023 11:30:40 AM

ਸੁਜਾਨਪੁਰ (ਜ. ਬ.)- ਸੁਜਾਨਪੁਰ-ਪਠਾਨਕੋਟ ਮਾਰਗ ਦਰਮਿਆਨ ਸਥਿਤ ਰੇਲਵੇ ਫ਼ਾਟਕ ’ਤੇ ਅਚਾਨਕ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਿਸ ਦੀ ਪਹਿਚਾਣ ਬਿਸ਼ਨਦਾਸ ਪੁੱਤਰ ਸ਼ਰਦਾ ਰਾਮ ਵਾਸੀ ਸੋਲੀ-ਭੋਲੀ ਸੁਜਾਨਪੁਰ ਵਜੋਂ ਹੋਈ।

ਇਹ ਵੀ ਪੜ੍ਹੋ- ਬੰਦ ਫੈਕਟਰੀ ’ਚੋਂ ਚਾਈਨਾ ਡੋਰ ਦੇ 336 ਗੱਟੂ ਬਰਾਮਦ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਇਸ ਸਬੰਧੀ ਜੀ. ਆਰ. ਪੀ. ਪੁਲਸ ਦੇ ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਮੋਟਰਸਾਈਕਲ ’ਤੇ ਰੇਲਵੇ ਫਾਟਕ ਨੂੰ ਕਰਾਂਸ ਕਰ ਰਿਹਾ ਸੀ ਕਿ ਅਚਾਨਕ ਰੇਲ ਗੱਡੀ, ਜੋ ਕਿ ਪਠਾਨਕੋਟ ਤੋਂ ਜੰਮੂ ਨੂੰ ਜਾ ਰਹੀ ਸੀ, ਵਿਅਕਤੀ ਉਸ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਨੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan