ਰੇਲ ਗੱਡੀ ਦੀ ਫੇਟ ਵੱਜਣ ਨਾਲ ਹੋਈ ਵਿਅਕਤੀ ਦੀ ਮੌਤ

10/22/2023 1:53:17 PM

ਬਟਾਲਾ (ਸਾਹਿਲ) : ਰੇਲ ਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਵਿੰਦਰ ਸਿੰਘ ਚੌਂਕੀ ਇੰਚਾਰਜ ਜੀ.ਆਰ.ਪੀ. ਬਟਾਲਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਚੰਦਰ ਨਗਰ, ਮੁਰਗੀ ਮੁਹੱਲਾ ਬਟਾਲਾ ਜੋ ਕਿ ਮੁਰਗੀ ਮੁਹੱਲਾ ਇਲਾਕੇ ’ਚੋਂ ਲੰਘਦੀ ਰੇਲ ਲਾਈਨ ਦੀ ਸਾਈਡ ’ਤੇ ਪੈਦਲ ਤੁਰਿਆ ਜਾ ਰਿਹਾ ਸੀ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਟਾਟਾ ਮੂਰੀ ਰੇਲ ਗੱਡੀ ਦੀ ਇਸ ਵਿਅਕਤੀ ਨੂੰ ਫੇਟ ਵੱਜ ਗਈ, ਜਿਸ ਨਾਲ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਤਿਉਹਾਰਾਂ ਦੌਰਾਨ ਅਗਲੇ 11 ਦਿਨਾਂ 'ਚੋਂ 7 ਦਿਨ ਬੰਦ ਰਹਿਣਗੇ ਬੈਂਕ, ਨਿਪਟਾ ਲਓ ਜ਼ਰੂਰੀ ਕੰਮ

ਉਕਤ ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਉਪਰੰਤ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਕੁਲਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਇਸਦੇ ਭਰਾ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਸੀ.ਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਾਰ ਨਾਲ ਭਿਆਨਕ ਟੱਕਰ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ, ਕਾਰ ਸਵਾਰ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Gurminder Singh

This news is Content Editor Gurminder Singh