ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Friday, Nov 17, 2023 - 01:45 PM (IST)
ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਚੌਕੀ ਇੰਚਾਰਜ ਊਧਨਵਾਲ ਏ. ਐੱਸ. ਆਈ. ਪੰਜਾਬ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਸਾਡਾ ਮੁੰਡਾ ਦਿਲਬਾਗ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬਹਾਦਰ ਹੁਸੈਨ ਦੀ ਕਸਬਾ ਘੁਮਾਣ ਵਿਖੇ ਆਪਣੀ ਲੈਬਾਰਟਰੀ ਹੈ ਤੇ ਅੱਜ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੁਕਾਨ ਨੂੰ ਜਾ ਰਿਹਾ ਸੀ। ਜਦੋਂ ਇਹ ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਸਥਿਤ ਐੱਨ. ਆਰ. ਆਈ. ਪੈਲੇਸ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲਿਆ ਅਤੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਸੜਕ ’ਤੇ ਡਿੱਗ ਪਿਆ ਅਤੇ ਇਸ ਦੀ ਮੌਕੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਦਿਲਬਾਗ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਬਣਦੀਆਂ ਧਾਰਾਵਾਂ ਹੇਠ ਥਾਣਾ ਘੁਮਾਣ ਵਿਖੇ ਅਣਪਛਾਤੇ ਵਾਹਨ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8