ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਵਿਅਕਤੀ ਦੀ ਮੌਤ

Sunday, Jul 21, 2024 - 11:10 AM (IST)

ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਵਿਅਕਤੀ ਦੀ ਮੌਤ

ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਗਵਾਨ ਦੀ ਸੜਕ ’ਤੇ ਕਿਸੇ ਅਣਪਛਾਤੇ ਵਾਹਨ ਦੀ ਸਾਈਡ ਵੱਜਣ ਨਾਲ ਕੁੰਨਣ ਲਾਲ ਪੁੱਤਰ ਵਿਰਸਾ ਰਾਮ ਦੀ ਮੌਤ ਹੋ ਗਈ ਸੀ, ਜਿਸ ’ਤੇ ਆਸ -ਪਾਸ ਦੇ ਲੋਕਾਂ ਨੇ ਦੱਸਿਆ ਕਿ ਇਹ ਵਿਅਕਤੀ ਅਕਸਰ ਸੜਕ ’ਤੇ ਘੁੰਮਦਾ ਰਹਿੰਦਾ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੇ 106 ਬੀ.ਐੱਨ.ਐੱਸ ਤਹਿਤ ਬਣਦਾ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਰਵਾਈ ਪੋਸਟਮਾਰਟਮ ਉਪਰੰਤ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News