ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Sunday, Nov 10, 2024 - 12:43 PM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪੱਤੀ ਰਾਮਪੁਰ ਸ਼ਾਹਪੁਰ ਜਾਜਨ, ਜੋ ਕਿ ਡੇਰੇ ’ਤੇ ਰਹਿੰਦਾ ਹੈ, ਬੀਤੀ ਰਾਤ ਪਿੰਡ ਵਿਚ ਆਪਣੇ ਕਿਸੇ ਦੋਸਤ ਦੇ ਘਰ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਜਦੋਂ ਇਹ ਪਾਰਟੀ ਤੋਂ ਵਾਪਸ ਘਰ ਨੂੰ ਪੈਦਲ ਜਾ ਰਿਹਾ ਸੀ ਤਾਂ ਧੂੜ ਕਾਫੀ ਪੈਣ ਕਰਕੇ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਮੋਸਟ ਵਾਂਟੇਡ ਬਦਮਾਸ਼ ਦੀ ਸੜਕ ਹਾ.ਦਸੇ 'ਚ ਮੌ.ਤ, ਬੈਂਕ ਡਕੈਤੀ 'ਚ ਵੀ ਸੀ ਸ਼ਾਮਲ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੇ ਚਚੇਰੇ ਭਰਾ ਪਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਬਿਆਨ ’ਤੇ ਬਣਦੀ ਧਾਰਾਵਾਂ ਹੇਠ ਥਾਣਾ ਡੇਰਾ ਬਾਬਾ ਨਾਨਕ ਵਿਖੇ ਅਣਪਛਾਤੇ ਵਾਹਨ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News