ਸੜਕ ਹਾਦਸੇ ਨੇ ਵਿਛਾਏ ਸਥੱਰ, ਦਰਖ਼ਤ ਨਾਲ ਕਾਰ ਟਕਰਾਉਣ ਕਾਰਨ ਵਿਅਕਤੀ ਦੀ ਮੌਤ

Friday, Apr 26, 2024 - 06:24 PM (IST)

ਸੜਕ ਹਾਦਸੇ ਨੇ ਵਿਛਾਏ ਸਥੱਰ, ਦਰਖ਼ਤ ਨਾਲ ਕਾਰ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਅੱਚਲ ਸਾਹਿਬ(ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਸੰਗਰਾਵਾਂ ਦੇ ਕੋਲ ਦੇਰ ਰਾਤ ਕਾਰ ਦਰਖ਼ਤ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਕਾਰ 'ਤੇ ਸਵਾਰ ਨੌਜਵਾਨ ਵਾਪਸ ਪੰਜ ਗਰਾਈਆਂ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਦੋਂ ਸੰਗਰਾਵਾਂ ਕੋਲ ਪਹੁੰਚਿਆ ਤਾਂ ਕਾਰ ਦਾ ਸੰਤੁਲਨ ਵਿਗੜਨ ਕਾਰਨ ਦਰਖ਼ਤ ਨਾਲ ਟਕਰਾ ਗਈ, ਜਿਸ ਵਿੱਚ ਵਿਅਕਤੀ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਉਮਰ 35 ਸਾਲ ਵਾਸੀ ਪੰਜ ਗਰਾਈਆਂ ਵਜੋਂ ਹੋਈ ਹੈ ਜੋ ਕਿ ਜੋ ਕਿ ਪੇਸ਼ੇ ਵਜੋਂ ਆਰ. ਐੱਮ. ਪੀ. ਡਾਕਟਰ ਦਾ ਕੰਮ ਕਰਦਾ ਸੀ। ਵਧੇਰੇ ਗੱਲਬਾਤ ਕਰਦੇ ਹੋਏ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਆਰੰਭ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News