ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਹੋਈ ਦਰਦਨਾਕ ਮੌਤ
Tuesday, Jun 27, 2023 - 02:05 PM (IST)
ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਸ਼ਾਮ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ 'ਤੇ ਜਾ ਰਹੀ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਉਮਰ 50 ਸਾਲ ਵਾਸੀ ਗਾਂਧੀ ਕੈਂਪ ਬਟਾਲਾ ਵਜੋਂ ਹੋਈ ਹੈ। ਉਥੇ ਹੀ ਜੀ.ਆਰ.ਪੀ ਬਟਾਲਾ ਦੇ ਪੁਲਸ ਅਧਕਾਰੀ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਟਰੇਨ ਹੇਠਾਂ ਆਉਣ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਸਥਾਨਿਕ ਲੋਕਾਂ ਨੇ ਐਮਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਭੇਜਿਆ ਹੈ । ਜਦ ਉਹ ਸਿਵਲ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਕਤ ਜ਼ਖ਼ਮੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਘਰੋਂ ਕੰਮ 'ਤੇ ਗਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼, ਦੇਖ ਉੱਡੇ ਹੋਸ਼
ਉਨ੍ਹਾਂ ਵਲੋਂ ਹੁਣ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਥਾਨਿਕ ਲੋਕਾਂ ਤੋਂ ਕੀਤੀ ਪੁੱਛਗਿੱਛ 'ਚ ਇਹ ਸਾਹਮਣੇ ਆਇਆ ਹੈ ਕਿ ਸਤਪਾਲ ਰੇਲਵੇ ਟਰੈਕ ਕਰੋਸ ਕਰਦਾ ਹੋਇਆ ਟਰੇਨ ਦੀ ਲਪੇਟ 'ਚ ਆ ਗਿਆ। ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ 'ਚ ਪਹੁੰਚਦਿਆਂ ਹੀ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਜਲੰਧਰ ਸਣੇ ਪੰਜਾਬ ਦੇ 5 ਸ਼ਹਿਰਾਂ ਲਈ CM ਮਾਨ ਵੱਲੋਂ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।