ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

08/08/2023 2:42:26 PM

ਬਟਾਲਾ (ਗੁਰਪ੍ਰੀਤ)- ਬਟਾਲਾ ਦੇ 49 ਸਾਲਾਂ ਵਿਅਕਤੀ ਸੁਰਿੰਦਰਪਾਲ ਦੀ ਅੱਜ ਬਟਾਲਾ ਰੇਲਵੇ ਸਟੇਸ਼ਨ ਤੇ ਟ੍ਰੇਨ ਦੀ ਚਪੇਟ 'ਚ ਆਉਣ ਕਾਰਨ  ਮੌਕੇ 'ਤੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਪੁਲਸ ਦੇ ਅਧਿਕਾਰੀਆਂ ਮੁਤਾਬਕ ਸੁਰਿੰਦਰਪਾਲ ਬਟਾਲਾ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਦਾ ਇੰਤਜ਼ਾਰ ਕਰ ਰਿਹਾ ਸੀ ਜਿਵੇਂ ਹੀ ਉਹ ਪਲੇਟਫ਼ਾਰਮ ਤੋਂ ਉਤਰ ਕੇ ਰੇਲਵੇ ਟਰੈਕ ਕਰਾਸ ਕਰ ਰਿਹਾ ਸੀ ਤਾਂ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਟਾਟਾ ਮੋਰੀ ਟ੍ਰੇਨ ਦੀ ਚਪੇਟ 'ਚ ਆ ਗਿਆ, ਜਿਸ ਦੌਰਾਨ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। 

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਰੇਲਵੇ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਤੇਲਾਸ਼ੀ ਕੀਤੀ ਤਾਂ ਉਸਦੀ ਜੇਬ 'ਚੋਂ ਉਸਦਾ ਅਧਾਰ ਕਾਰਡ ਮਿਲਿਆ, ਜਿਸ ਤੋਂ ਉਸਦੀ ਪਹਿਚਾਣ ਸੁਰਿੰਦਰਪਾਲ ਵਾਸੀ ਗੌਂਸਪੁਰਾ ਵਜੋਂ ਹੋਈ। ਉਥੇ ਹੀ ਰੇਲਵੇ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਸਿਵਲ ਹਸਪਤਾਲ ਬਟਾਲਾ 'ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਸ ਅਧਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan