ਦੁਬਈ ''ਚ ਸਿਹਤ ਵਿਗੜਨ ਕਾਰਨ ਵਿਅਕਤੀ ਦੀ ਹੋਈ ਸੀ ਮੌਤ, ਅੱਜ ਮ੍ਰਿਤਕ ਦੇਹ ਪਹੁੰਚੀ ਪਿੰਡ

Saturday, Oct 19, 2024 - 02:51 PM (IST)

ਦੁਬਈ ''ਚ ਸਿਹਤ ਵਿਗੜਨ ਕਾਰਨ ਵਿਅਕਤੀ ਦੀ ਹੋਈ ਸੀ ਮੌਤ, ਅੱਜ ਮ੍ਰਿਤਕ ਦੇਹ ਪਹੁੰਚੀ ਪਿੰਡ

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਪੁਰਾਣੇ ਬੱਸ ਅੱਡੇ ਦੇ ਨਜ਼ਦੀਕ ਵਾਰਡ ਨੰਬਰ 4 ਤੋਂ ਡੁੱਬਈ ਗਏ ਵਿਅਕਤੀ ਜੋਗਿੰਦਰ ਸਿੰਘ ਪੁੱਤਰ ਦਿਆਲ ਸਿੰਘ 50 ਸਾਲਾ ਦੀ ਸਿਹਤ ਵਿਗੜਨ ਕਾਰਨ ਦੁਬਈ ’ਚ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਅੱਜ ਮ੍ਰਿਤਕ ਦੇਹ ਫਤਿਹਗੜ੍ਹ ਚੂੜੀਆਂ ਪਹੁੰਚੀ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸਸਕਾਰ ਕੀਤਾ ਗਿਆ ਅਤੇ ਇਸ ਮੌਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਸੀ। ਮ੍ਰਿਤਕ ਜੋਗਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਅਤੇ ਬੇਟੇ ਅਮਨਿੰਦਰ ਸਿੰਘ ਅਤੇ ਸਾਲੀ ਅੰਜੂ ਬਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋਗਿੰਦਰ ਸਿੰਘ ਢਾਈ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਂਣ ਲਈ ਦੁਬਈ ਗਿਆ ਸੀ। ਹੁੱਣ ਉਨ੍ਹਾਂ ਨੇ 6 ਅਕਤੂਬਰ ਐਤਵਾਰ ਨੂੰ ਵਾਪਸ ਆਪਣੇ ਘਰ ਫਤਿਹਗੜ੍ਹ ਚੂੜੀਆ ਆਉਂਣ ਦੀਆਂ ਟਿਕਟਾਂ ਬੁੱਕ ਕਰਵਾਈਆਂ ਸਨ ਪਰ ਅਚਾਨਕ ਸਾਹ ਦੀ ਤਕਲੀਫ ਹੋਣ ਕਾਰਨ ਉਨਾਂ ਦੀ ਸਿਹਤ ਵਿਗੜ ਗਈ ਅਤੇ ਉਨਾਂ ਨੂੰ ਉਥੇ ਉਨ੍ਹਾਂ ਦੇ ਦੋਸਤਾਂ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨਾਂ ਦੱਸਿਆ ਕਿ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਉਨਾਂ ਦੀ ਮ੍ਰਿਤਕ ਦੇਹ ਦੁਬਈ ਤੋਂ ਵਾਪਸ ਫਤਿਹਗੜ ਚੂੜੀਆਂ ਆਈ ਹੈ, ਜਿਨ੍ਹਾਂ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News