ਦੀਨਾਨਗਰ ਵਿਖੇ ਖੇਤਾਂ ''ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ ''ਚ ਵਿਛੇ ਸੱਥਰ

Saturday, Nov 11, 2023 - 06:22 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਕਰਵਾਲ ਵਿਖੇ ਅਚਾਨਕ ਸ਼ਾਮ ਵੇਲੇ ਖੇਤਾਂ ਵਿਚ ਕੰਮ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਅਸਮਾਨੀ ਬਿਜਲੀ ਡਿੱਗਣ ਕਾਰਨ ਵਾਪਰਿਆ ਹੈ। ਇਸ ਸਮਾਚਾਰ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ-  ਸਾਵਧਾਨ! ਕਿਤੇ ਤੁਸੀਂ ਨਾ ਹੋ ਜਾਇਓ ਧੋਖਾਧੜੀ ਦਾ ਸ਼ਿਕਾਰ, ਹੈਕਰਾਂ ਨੇ ਠੱਗੀ ਮਾਰਨ ਦਾ ਲੱਭਿਆ ਨਵਾਂ ਤਰੀਕਾ

ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਉਰਫ ਬੂਟਾ (46) ਪੁੱਤਰ ਸੁੱਚਾ ਸਿੰਘ ਜੋ ਕਿ ਆਪਣੇ ਖੇਤਾਂ ਵਿੱਚ  ਕੰਮ ਕਰ ਰਿਹਾ ਸੀ ਅਚਾਨਕ ਕਾਲੇ ਬੱਦਲ ਛਾ ਗਏ ਜਿਸ ਕਰਕੇ ਅਸਮਾਨੀ ਬਿਜਲੀ ਨੇ ਉਸਨੂੰ ਆਪਣੀ ਚਪੇਟ 'ਚ ਲੈ ਲਿਆ। ਜਦ ਅਸਮਾਨੀ ਬਿਜਲੀ ਉਸ 'ਤੇ ਪਈ ਤਾਂ ਸਿਰ 'ਤੇ ਬੰਨਿਆ ਹੋਇਆ ਪਰਨਾ ਕਰੀਬ 5-7 ਫੁੱਟ ਉੱਪਰ ਉਡ ਗਿਆ ਤਾਂ ਵਿਅਕਤੀ ਜ਼ਮੀਨ 'ਤੇ ਡਿੱਗ ਗਿਆ । ਜਦ ਦਲਜੀਤ ਸਿੰਘ ਨੂੰ ਹਸਤਪਾਲ ਲਿਆਜਿਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਇਕ ਧੀ ਛੱਡ ਗਿਆ ਹੈ। ਜ਼ਿਕਰਯੋਗ ਗੱਲ ਹੈ ਕਿ ਲਗਭਗ 40 ਸਾਲ ਪਹਿਲੇ ਇਸੇ ਪਿੰਡ ਦੇ ਵਿਅਕਤੀ 'ਤੇ ਪਹਿਲੇ ਵੀ ਬਿਜਲੀ ਡਿੱਗੀ ਸੀ ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News