ਭਿਆਨਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ

04/22/2024 4:47:12 PM

ਹਰਸ਼ਾ ਛੀਨਾ (ਭੱਟੀ)- ਬੀਤੇ ਦਿਨੀਂ ਏਅਰਪੋਰਟ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਜਨਾਲਾ ਤਹਿਸੀਲ ਦੇ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਦੇ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਬੀਰ ਸਿੰਘ ਵਾਸੀ ਪਿੰਡ ਛੀਨਾ ਕਰਮ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਵਿੱਚ ਅੰਮ੍ਰਿਤਸਰ ਵਿਖੇ ਨੌਕਰੀ ਕਰਦਾ ਸੀ ਜਦ ਕਿ ਉਹ ਡਿਊਟੀ ਕਰਕੇ ਆਪਣੇ ਪਿੰਡ ਵੱਲ ਨੂੰ ਵਾਪਸ ਆ ਰਿਹਾ ਸੀ ਤਾਂ ਏਅਰਪੋਰਟ ਰੋਡ ਦੇ ਰਸਤੇ ਵਿੱਚ ਅਚਾਨਕ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬੀਤੀ ਦੇਰ ਸ਼ਾਮ ਉਸ ਦੀ ਮ੍ਰਿਤਕ ਦੇਹ ਦਾ ਪਿੰਡ ਛੀਨਾ ਕਰਮ ਸਿੰਘ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ, ਮੀਤ ਮੈਨੇਜ਼ਰ ਰਵਿੰਦਰਜੀਤ ਸਿੰਘ, ਪੀ. ਏ.ਮਨਪ੍ਰੀਤ ਸਿੰਘ, ਬਲਕਾਰ ਸਿੰਘ, ਡਾ: ਚੈਂਚਲ ਸਿੰਘ ਮਹਾਰ ਤੇ ਤਰਸੇਮ ਸਿੰਘ ਆਦਿ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਜਾਹਿਰ ਕੀਤਾ।  

ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News