ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ, ਸਕੂਲੀ ਬੱਚਿਆਂ ਸਣੇ ਦਰਾਣੀ-ਜੇਠਾਣੀ ਜ਼ਖ਼ਮੀ

Friday, Sep 08, 2023 - 06:25 PM (IST)

ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ, ਸਕੂਲੀ ਬੱਚਿਆਂ ਸਣੇ ਦਰਾਣੀ-ਜੇਠਾਣੀ ਜ਼ਖ਼ਮੀ

ਬਟਾਲਾ (ਸਾਹਿਲ, ਬਲਜੀਤ)- ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਵਿਦਿਆਰਥੀਆਂ ਸਣੇ ਦਰਾਣੀ-ਜੇਠਾਣੀ ਗੰਭੀਰ ਜ਼ਖ਼ਮੀ ਹੋ ਗਈਆਂ। ਇਸ ਸਬੰਧੀ ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਲੱਧਾਮੁੰਡਾ ਆਪਣੀ ਪਤਨੀ ਪਰਮਜੀਤ ਕੌਰ ਅਤੇ ਭਰਜਾਈ ਅਮਨਦੀਪ ਕੌਰ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਆਪਣੇ ਭਾਣਜੇ ਦੇ ਵਿਆਹ ਸਮਾਗਮ ਦੀ ਰਸਮਾਂ ਨਿਭਾਉਣ ਲਈ ਪਿੰਡ ਲਾਧੂਭਾਣਾ ਨੂੰ ਜਾ ਰਿਹਾ ਸੀ। ਜਦੋਂ ਇਹ ਪਿੰਡ ਮਹਿਤਾ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ, ਜਿਸ ’ਤੇ ਇਕ ਸਕੂਲ ਦੇ ਵਿਦਿਆਰਥੀ ਸਵਾਰ ਸਨ, ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਆਸ-ਪਾਸ ਦੇ ਲੋਕਾਂ ਅਤੇ ਪਰਿਵਾਰ ਵਾਲਿਆਂ ਨੇ ਤੁਰੰਤ ਇਲਾਜ ਲਈ ਗੰਭੀਰ ਜ਼ਖ਼ਮੀ ਹੋਏ ਹਰਵਿੰਦਰ ਸਿੰਘ ਸਮੇਤ ਉਕਤ ਦੋਵਾਂ ਔਰਤਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਹਰਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਉਕਤ ਔਰਤਾਂ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਇਸ ਸਬੰਧੀ ਥਾਣਾ ਮਹਿਤਾ ਦੇ ਡਿਊਟੀ ਅਫ਼ਸਰ ਬਲਕਾਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕੁਝ ਸਕੂਲੀ ਬੱਚੇ ਵੀ ਜ਼ਖ਼ਮੀ ਹੋਏ ਹਨ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਅਮਨ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News