ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

11/14/2019 11:27:01 PM

ਬਟਾਲਾ,(ਜ. ਬ, ਬੇਰੀ)- ਅੱਜ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੁਚੇਤਗਡ਼੍ਹ ਮੋਡ਼ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਸ਼ਹਿਰਾ ਮੱਝਾ ਸਿੰਘ ਦੇ ਚੌਕੀ ਇੰਚਾਰਜ ਪੰਜਾਬ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਝੂਡ਼ਚੱਕ ਜੋ ਕਿ ਕਾਹਨੂੰਵਾਨ ਵਿਖੇ ਡਾਕਖਾਨੇ ਵਿਚ ਨੌਕਰੀ ਕਰਦਾ ਸੀ, ਜੋ ਆਪਣੀ ਟੀ. ਵੀ. ਐੱਸ. ਸਕੂਟਰੀ ਪੀ. ਬੀ. 06 ਏ. ਈ. 1891 ’ਤੇ ਸਵਾਰ ਹੋ ਕੇ ਬੀਤੀ ਦੇਰ ਸ਼ਾਮ ਸਾਢੇ 6 ਵਜੇ ਦੇ ਕਰੀਬ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੁਚੇਤਗਡ਼੍ਹ ਮੋਡ਼ ਨਜ਼ਦੀਕ ਪੁੱਜਾ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੌਕੇ ’ਤੇ ਪੁੱਜੇ ਏ. ਐੱਸ. ਆਈ. ਪੰਜਾਬ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਖਿਲਾਫ਼ ਕੇਸ ਦਰਜ ਕਰ ਲਿਆ ਹੈ।


Bharat Thapa

Content Editor

Related News