ਲੋਕਾਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਕੀਤੀ ਖਤਮ

Saturday, Oct 25, 2025 - 05:54 PM (IST)

ਲੋਕਾਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਕੀਤੀ ਖਤਮ

ਗੁਰਦਾਸਪੁਰ, (ਵਿਨੋਦ)- ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਅਧੀਨ ਪਿੰਡ ਅਲੀਸ਼ੇਰ ’ਚ ਇਕ ਵਿਅਕਤੀ ਨੂੰ ਤੰਗ- ਪ੍ਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਪੀੜਤ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ ’ਚ ਪੁਲਸ ਨੇ ਦੋ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ।

ਅਲੀਸ਼ੇਰ ਪਿੰਡ ਦੇ ਰਹਿਣ ਵਾਲੇ ਰਾਹੁਲ ਮਸੀਹ ਪੁੱਤਰ ਸ਼ਿੰਦਾ ਮਸੀਹ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੋਸ਼ ਲਾਇਆ ਹੈ ਕਿ ਹਰਪ੍ਰੀਤ ਸਿੰਘ ਅਤੇ ਉਸ ਦਾ ਪਿਤਾ ਚਰਨਜੀਤ ਸਿੰਘ ਉਸ ਦੇ ਪਿਤਾ ਸ਼ਿੰਦਾ ਮਸੀਹ ਜੋ ਕਿ ਇਕ ਪੇਂਟ ਦਾ ਕੰਮ ਕਰਦਾ ਸੀ, ਨਾਲ ਗਾਲੀ-ਗਲੋਚ ਕਰਦੇ ਸਨ ਅਤੇ ਘਰ ਖਾਲੀ ਕਰਨ ਦੀ ਧਮਕੀ ਦੇ ਰਹੇ ਸਨ। ਇਸ ਕਾਰਨ ਉਸ ਦਾ ਪਿਤਾ ਪ੍ਰੇਸ਼ਾਨ ਰਹਿੰਦਾ ਸੀ।

ਬੀਤੇ ਦਿਨੀਂ ਉਹ ਘਰੋਂ ਬਾਹਰ ਗਿਆ ਹੋਇਆ ਸੀ ਅਤੇ ਉਸ ਦੇ ਪਿਤਾ ਸ਼ਿੰਦਾ ਮਸੀਹ ਨੇ ਦੋਵਾਂ ਬੰਦਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਲਈ। ਉਸ ਨੂੰ ਪਹਿਲਾਂ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਹਸਪਤਾਲ, ਚੰਡੀਗੜ੍ਹ ਰੈਫਰ ਕਰ ਦਿੱਤਾ। ਹਾਲਾਂਕਿ, ਸ਼ਿੰਦਾ ਮਸੀਹ ਦੀ ਰਸਤੇ ਵਿਚ ਹੀ ਮੌਤ ਹੋ ਗਈ। ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਦੇ ਬਿਆਨ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਿਵਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।


author

Rakesh

Content Editor

Related News