ਪੰਜਾਬ ਦੇ ਇਸ ਥਾਣੇ ਅੰਦਰ ਵਿਅਕਤੀ ਨੇ ਨਿਕਲੀ ਜ਼ਹਿਰੀਲੀ ਚੀਜ਼
Thursday, Jan 23, 2025 - 05:36 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਹਿਲਾ ਵਿੰਗ ਥਾਣੇ 'ਚ ਉਸ ਸਮੇਂ ਹਾਲਾਤ ਤਨਾਵਪੂਰਨ ਹੋ ਗਏ ਜਦੋਂ ਇੱਕ ਮਾਮਲੇ 'ਚ ਮਹਿਲਾ ਵਿੰਗ ਥਾਣੇ ਪਹੁੰਚੇ ਇੱਕ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਵਿਅਕਤੀ ਦੀ ਸਿਹਤ ਇੰਨੀ ਵਿਗੜ ਗਈ ਕਿ ਉਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ 'ਚ ਮਨਪ੍ਰੀਤ ਕੌਰ ਨਾਮਕ ਔਰਤ ਨੇ ਦੱਸਿਆ ਕਿ ਉਸਦੇ ਪਤੀ ਦਾ ਨਾਮ ਹਰਜਿੰਦਰ ਸਿੰਘ ਹੈ ਤੇ ਉਸਦੇ ਘਰ ਦੇ ਨਜ਼ਦੀਕ ਹੀ ਇੱਕ ਔਰਤ ਵੱਲੋਂ ਉਸਦੇ ਪਤੀ ਹਰਜਿੰਦਰ ਸਿੰਘ ਖ਼ਿਲਾਫ਼ ਝੂਠੀ ਦਰਖਾਸਤ ਮਹਿਲਾ ਵਿੰਗ ਥਾਣੇ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਜਦੋਂ ਉਸਦੇ ਪਤੀ ਨੂੰ ਬੁਲਾਇਆ ਤਾਂ ਉਸ 'ਤੇ ਮੁਆਫੀ ਮੰਗਣ ਦਾ ਦਬਾਅ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ- CRPF ਦਾ ਜਵਾਨ ਤੇ ਪੰਜਾਬ ਪੁਲਸ ਹੋਈ ਆਹਮੋ-ਸਾਹਮਣੇ, ਵਜ੍ਹਾ ਜਾਣ ਹੋਵੋਗੇ ਹੈਰਾਨ
ਜਦ ਕਿ ਉਸਦੇ ਪਤੀ ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮੈਂ ਕੋਈ ਗਲਤੀ ਨਹੀਂ ਕੀਤੀ ਅਤੇ ਮੈਂ ਮੁਆਫੀ ਨਹੀਂ ਮੰਗਾਂਗਾ ਅਤੇ ਅੱਗੇ ਬੋਲਦੇ ਹੋਏ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਹਰਜਿੰਦਰ ਸਿੰਘ 'ਤੇ ਜਦੋਂ ਜ਼ਿਆਦਾ ਦਬਾਅ ਪਾਇਆ ਗਿਆ ਤਾਂ ਉਸ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਜਿਸ ਨਾਲ ਕਿ ਉਸਦੀ ਸਿਹਤ ਹੁਣ ਕਾਫੀ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਦੂਜੇ ਪਾਸੇ ਇਸ ਮਾਮਲੇ 'ਚ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਨੇ ਦੱਸਿਆ ਕਿ ਮਹਿਲਾ ਵਿੰਗ ਥਾਣੇ ਦੇ ਵਿੱਚ ਵਿਅਕਤੀ ਹਰਜਿੰਦਰ ਸਿੰਘ ਵੱਲੋਂ ਕੋਈ ਜ਼ਹਰਿਲਾ ਪਦਾਰਥ ਖਾ ਲਿਆ ਹੈ, ਜਿਸ ਕਰਕੇ ਉਸਦੀ ਸਿਹਤ ਖਰਾਬ ਹੋਈ ਹੈ ਤੇ ਉਸਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8