ਖੇਤਾਂ ’ਚ ਵਿਅਕਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

Tuesday, Aug 27, 2024 - 01:49 PM (IST)

ਖੇਤਾਂ ’ਚ ਵਿਅਕਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਪਿੰਡ ਅਬਲਖੈਰ ਵਿੱਚ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦ ਪਿੰਡ ਦੇ ਇੱਕ 45 ਸਾਲਾਂ ਦੇ ਵਿਅਕਤੀ ਨੇ ਖੇਤਾਂ ਵਿਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਇਸ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਟੀਮ ਵੱਲੋਂ ਜਾਂਚ ਪੜਤਾਲ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਵਿੰਦਰ ਸਿੰਘ (45 ਸਾਲ) ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ  ਅਬਲਖੈਰ ਵਜੋਂ ਹੋਈ ਹੈ  ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਇਸ ਸਬੰਧੀ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ ਮਨੋਜ ਕੁਮਾਰ  ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਸਾਨੂੰ ਫੋਨ 'ਤੇ ਸੂਚਨਾ ਮਿਲੀ ਸੀ ਕਿ ਪਿੰਡ ਵਿਚ ਕਿਸੇ ਵਿਅਕਤੀ ਨੇ  ਖੇਤਾਂ ਵਿੱਚ ਦਰੱਖਤ ਨਾਲ ਲਟਕ ਕੇ ਫਾਹਾ ਲੈ ਲਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਜਦ ਮੌਕੇ 'ਤੇ ਪਹੁੰਚੇ ਤਾਂ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ (45 ਸਾਲ ) ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਅਬਲਖੈਰ ਵਜੋਂ ਹੋਈ ਹੈ।  ਉਨ੍ਹਾਂ  ਦੱਸਿਆ  ਕਿ ਫੈਰੋਸਿਕ ਟੀਮ ਵੀ ਮੌਕੇ 'ਤੇ ਪਹੁੰਚੀ ਹੈ ਜਿਸ ਨੇ ਜਾਂਚ ਪੜਤਾਲ ਸ਼ੁਰੂ ਕੀਤੀ ਹੈ । ਫਿਲਹਾਲ ਪਰਿਵਾਰ ਅਜੇ ਸਦਮੇ ਵਿੱਚ ਹੈ ,ਪਰਿਵਾਰ ਜੋ ਵੀ ਸਾਨੂੰ ਬਿਆਨ ਦਰਜ ਕਰਾਏਗਾ ਉਸ ਦੇ ਆਧਾਰ 'ਤੇ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News