ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Tuesday, Mar 28, 2023 - 05:43 PM (IST)

ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਧਾਰੀਵਾਲ (ਖੋਸਲਾ, ਬਲਬੀਰ)- ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋਣ ’ਤੇ ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸੁਲੱਖਣ ਸਿੰਘ ਪੁੱਤਰ ਕਸ਼ਮੀਰਾ ਸਿੰਘ ਵਾਸੀ ਸੁਚੇਤਗੜ੍ਹ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਖਵਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ, ਜਦੋਂ ਉਹ ਅੱਡਾ ਰਾਜੂਵਾਲ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਇਕ ਛੋਟੇ ਹਾਥੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚਲਦਿਆਂ ਸੁਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਪਠਾਨਕੋਟ 'ਚ 15 ਸਾਲਾ ਨਾਬਾਲਿਗ ਨੇ ਕੀਤੀ ਅਜਿਹੀ ਕਰਤੂਤ ਦੇਖ ਹੋਵੋਗੇ ਹੈਰਾਨ, ਤਸਵੀਰਾਂ ਹੋਈਆਂ cctv 'ਚ ਕੈਦ

ਇਸ ਦੌਰਾਨ ਸੁਖਵਿੰਦਰ ਸਿੰਘ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਮੌਤ ਹੋ ਗਈ। ਪੁਲਸ ਨੇ ਸੁਲੱਖਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News