ਪਠਾਨਕੋਟ 'ਚ ਬਾਂਦਰਾਂ ਦੀ ਬਣੀ ਦਹਿਸ਼ਤ, ਆਪਣੀ ਹੀ ਘਰ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਡਰ ਕੇ ਮਾਰੀ ਛਾਲ
Sunday, Sep 17, 2023 - 03:41 PM (IST)
ਪਠਾਨਕੋਟ (ਕੰਵਲ)- ਪਠਾਨਕੋਟ ਦੇ ਗਾਂਧੀ ਨਗਰ ਮੁਹੱਲੇ 'ਚ ਇਨ੍ਹੀਂ ਦਿਨੀਂ ਬਾਂਦਰਾਂ ਦਾ ਆਤੰਕ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕ ਦਹਿਸ਼ਤ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ ਹੋ ਗਏ ਹਨ। ਦਹਿਸ਼ਤ ਇਸ ਹੱਦ ਤੱਕ ਵੱਧ ਗਈ ਹੈ ਕਿ ਲੋਕਾਂ ਨੂੰ ਇਨ੍ਹਾਂ ਬਾਂਦਰਾਂ ਤੋਂ ਡਰ ਕੇ ਭੱਜਣ ਲਈ ਆਪਣੀ ਜਾਨ ਖ਼ਤਰੇ ਵਿਚ ਪਾਉਣੀ ਪੈਂਦੀ ਹੈ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਸ਼ਾਮ ਇਕ ਨੌਜਵਾਨ ਆਪਣੇ ਘਰ ਦੀ ਛੱਤ 'ਤੇ ਪੈਦਲ ਜਾ ਰਿਹਾ ਸੀ ਕਿ ਅਚਾਨਕ ਬਾਂਦਰਾਂ ਦੇ ਇਕ ਟੋਲੇ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ
ਜਾਣਕਾਰੀ ਮੁਤਾਬਕ ਵਿਅਕਤੀ ਨੇ ਆਪਣੀ ਜਾਨ ਬਚਾਉਣ ਲਈ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਗਲੀ 'ਚ ਛਾਲ ਮਾਰ ਦਿੱਤੀ ਸੀ। ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਪਠਾਨਕੋਟ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8