ਭਿਆਨਕ ਸੜਕ ਹਾਦਸਾ: ਟਰੱਕ ਹੇਠਾਂ ਆਉਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ

Sunday, Dec 25, 2022 - 11:31 AM (IST)

ਭਿਆਨਕ ਸੜਕ ਹਾਦਸਾ: ਟਰੱਕ ਹੇਠਾਂ ਆਉਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ

ਝਬਾਲ (ਨਰਿੰਦਰ)- ਸਥਾਨਕ ਅੱਡਾ ਝਬਾਲ ਦੇ ਬਾਹਰ ਭਿੱਖੀਵਿੰਡ ਰੋਡ ’ਤੇ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਇਕ ਟਰੱਕ ਵਲੋਂ ਜ਼ੋਰਦਾਰ ਟੱਕਰ ਮਾਰਨ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋਣ ਅਤੇ ਦੂਸਰੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ

ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਐਕਟਿਵਾ ’ਤੇ ਸਵਾਰ ਹੋ ਕੇ ਬਲਦੇਵ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਬੋਹੜੂ ਅਤੇ ਸਤਨਾਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਮਾਲੂਵਾਲ ਦੋਵੇਂ ਮਾਲੂਵਾਲ ਵਿਖੇ ਕਣਕ ਨੂੰ ਖਾਦ ਪਾਕੇ ਵਾਪਸ ਬੋਹੜੂ ਨੂੰ ਜਾ ਰਹੇ ਸਨ ਕਿ ਅੱਡਾ ਝਬਾਲ ਨੇੜੇ ਭਿੱਖੀਵਿੰਡ ਰੋਡ ’ਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਐਕਟਿਵਾ ਨੂੰ ਜ਼ੋਰ ਨਾਲ ਸਾਈਡ ਮਾਰੀ, ਜਿਸ ਨਾਲ ਬਲਦੇਵ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਬੋਹੜੂ ਦੀ ਮੌਕੇ ’ਤੇ ਮੌਤ ਹੋ ਗਈ। ਮਾਲੂਵਾਲ ਵਾਸੀ ਸਤਨਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦਿਆਂ ਥਾਣਾ ਝਬਾਲ ਤੋਂ ਥਾਣੇਦਾਰ ਸਤਪਾਲ ਮੌਕੇ ’ਤੇ ਪਹੁੰਚ ਗਿਆ, ਜਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ਹੈ।

ਇਹ ਵੀ ਪੜ੍ਹੋ- ਦੇਸ਼ਾਂ-ਵਿਦੇਸ਼ਾਂ ਤੋਂ ਹਰੀਕੇ ਵੈੱਟਲੈਂਡ ਪੁੱਜੇ 50 ਹਜ਼ਾਰ ਤੋਂ ਵੱਧ ਪੰਛੀ, ਵੇਖਣ ਵਾਲਿਆਂ ਦੀਆਂ ਲੱਗ ਰਹੀਆਂ ਰੌਣਕਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News