ਥਾਣਾ ਸਿਟੀ ਬਟਾਲਾ ਦੇ ਏਰੀਆ ’ਚ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ

Sunday, Jun 23, 2024 - 01:35 PM (IST)

ਥਾਣਾ ਸਿਟੀ ਬਟਾਲਾ ਦੇ ਏਰੀਆ ’ਚ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ

 ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਐੱਸ. ਆਈ. ਗੁਰਬਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਟਾਲਾ ਦੀ ਅਗਵਾਈ ਹੇਠ ਏ. ਐੱਸ. ਆਈ. ਹਰਜੀਤ ਸਿੰਘ ਸਮੇਤ ਸਾਥੀ ਕਰਮਚਾਰੀ ਨਾਲ ਅਨਿਲ ਸ਼ਰਮਾ ਉਰਫ ਸਨੀ ਪੁੱਤਰ ਪਵਨ ਕੁਮਾਰ ਵਾਸੀ ਯੋਗੀਆ ਮੁਹੱਲਾ ਬਟਾਲਾ ਨੂੰ ਕਾਬੂ ਕਰ ਕੇ ਗ੍ਰਿਫ਼ਤਾਰ ਕੀਤਾ ਅਤੇ ਦੋਸ਼ੀ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਗੁਰਬਿੰਦਰਪਾਲ ਸਿੰਘ, ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਅੱਗੇ ਦੱਸਿਆ ਕਿ ਥਾਣਾ ਸਿਟੀ ਦੇ ਏਰੀਏ ਵਿਚ ਕੈਸੋ ਆਪ੍ਰੈਸ਼ਨ ਦੌਰਾਨ 4 ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ। ਜਿਨ੍ਹਾਂ ਇਹ ਕਬੂਲ ਕੀਤਾ ਕਿ ਅਸੀਂ ਨਸ਼ਾ ਕਰਨ ਦੇ ਆਦੀ ਹਾਂ ਜਿਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਬੁਲਾ ਕੇ ਉਹਨਾਂ ਦੇ ਹਵਾਲੇ ਕਰਕੇ ਇਹਨਾਂ ਸ਼ੱਕੀ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ। ਜਿਹਨਾਂ ਵਿੱਚ ਅੰਸ਼ੂ ਸ਼ਰਮਾ ਪੁੱਤਰ ਅਜੇ ਕੁਮਾਰ ਵਾਸੀ ਆਈ.ਟੀ.ਆਈ ਕਲੋਨੀ ਗੁਰਦਾਸਪੁਰ, ਸੰਜੇ ਪੁੱਤਰ ਸਰਵਨ ਵਾਸੀ ਮੋਨਿਆ ਮੁਹੱਲਾ ਬਟਾਲਾ, ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਜ਼ਦੀਕ ਡੀ.ਐੱਸ.ਪੀ ਕੋਠੀ ਗਰੀਨ ਐਵੀਨਿਊ ਬਟਾਲਾ, ਪਵਨਦੀਪ ਸਿੰਘ ਪੁੱਤਰ ਸਰਿੰਦਰ ਸਿੰਘ ਵਾਸੀ ਗਰੇਟਰਰ ਕਲਾਸ ਬਟਾਲਾ ਸ਼ਾਮਲ ਹਨ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਅੱਗੇ ਕਿਹਾ ਕਿ ਐੱਸ. ਐੱਸ. ਪੀ. ਬਟਾਲਾ ਦੇ ਦਿਸ਼ਾ- ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵਿਅਕਤੀ ਕਿਸੇ ਕਾਰਨ ਨਸ਼ੇ ਦੇ ਜਾਲ ਵਿੱਚ ਫਸ ਗਏ ਹਨ, ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News