ਸੈਰ ਕਰਦੇ ਵਿਅਕਤੀ ਨੂੰ ਮੋਟਰਸਾਈਕਲ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ

Sunday, Oct 13, 2024 - 11:06 AM (IST)

ਸੈਰ ਕਰਦੇ ਵਿਅਕਤੀ ਨੂੰ ਮੋਟਰਸਾਈਕਲ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ

ਬਟਾਲਾ (ਸਾਹਿਲ)- ਸੈਰ ਕਰਦੇ ਸਮੇਂ ਵਿਅਕਤੀ ਵਿਚ ਮੋਟਰਸਾਈਕਲ ਵੱਜਣ ਨਾਲ ਉਸਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸ਼ੇਖੂਪੁਰ ਦੇ ਏ.ਐੱਸ.ਆਈ ਬਲਕਾਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮਰੜ ਪੱਤੀ ਕਾਮੋਨੰਗਲ ਬੀਤੀ 10 ਅਕਤੂਬਰ ਨੂੰ ਆਪਣੇ ਪਿੰਡ ਦੇ ਕੋਲ ਹੀ ਸੈਰ ਕਰ ਰਿਹਾ ਸੀ ਕਿ ਇਸੇ ਦੌਰਾਨ ਆਏ ਇਕ ਤੇਜ਼ ਰਫਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਮੋਟਰਸਾਈਕਲ ਉਕਤ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਪਰੰਤ ਇਸ ਨੂੰ ਇਲਾਜ ਲਈ ਪਰਿਵਾਰਕ ਮੈਂਬਰਾਨ ਨੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਅਣਪਛਾਤੇ ਮੋਟਰਸਾਈਕਲ ਸਵਾਰ ਵਿਰੁੱਧ ਥਾਣਾ ਸਦਰ ਵਿਖੇ ਬਣਦੀਆਂ ਧਾਰਾਵਾਂ ਹੇਠ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News