ਖਾਲੀ ਪਲਾਟ ਵਿੱਚ ਸੁੱਤੇ ਪਏ ਵਿਅਕਤੀ ''ਤੇ ਅਣਪਛਾਤੇ ਵਿਅਕਤੀਆਂ ਵੱਲੋਂ ਦਾਤਰ ਨਾਲ ਹਮਲਾ

06/14/2024 5:33:04 PM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਬਾਹਮਣੀ ਵਿਖੇ ਬੀਤੀ ਰਾਤ ਇੱਕ ਖਾਲੀ ਪਲਾਟ ਵਿੱਚ ਸੁੱਤੇ ਪਏ ਵਿਅਕਤੀ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਦਾਤਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਸੀਂ ਪਿੰਡ ਦੇ ਬਾਹਰਵਾਰ ਇੱਕ ਖਾਲੀ ਪਲਾਟ ਦੀਆਂ ਨੀਹਾਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੋਇਆ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਆਪਣੇ ਪਲਾਟ ਵਿੱਚ ਜੋਗਿੰਦਰ ਸਿੰਘ ਅਤੇ ਸੁਖਦੇਵ ਸਿੰਘ ਸੁੱਤੇ ਹੋਏ ਸਨ। 

ਇਹ ਵੀ ਪੜ੍ਹੋ-  ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

ਇਸ ਦੌਰਾਨ ਰਾਤ ਕਰੀਬ 12 ਵਜੇ ਦੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸੁਖਦੇਵ ਸਿੰਘ(68) ਦੇ ਸਿਰ ਉੱਪਰ ਦਾਤਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਹਮਲੇ ਤੋਂ ਬਾਅਦ ਹਨੇਰੇ ਦਾ ਫਾਇਦਾ ਲੈਂਦੇ ਹੋਏ ਖੇਤਾਂ ਵੱਲ ਨੂੰ ਭੱਜਣ ਵਿੱਚ ਸਫ਼ਲ ਹੋ ਗਿਆ। ਇਸ ਕਾਰਨ ਹਫੜਾ ਦਫੜੀ ਮੱਚ ਗਈ ਤੁਰੰਤ ਉਸ ਨੂੰ ਪਰਿਵਾਰਿਕ ਮੈਂਬਰਾਂ ਦੀ ਸਹਾਇਤਾ ਨਾਲ ਗੁਰਦਾਸਪੁਰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਡਾਕਟਰਾਂ ਵੱਲੋਂ ਆਪ੍ਰੇਸ਼ਨ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੱਟ ਜ਼ਿਆਦਾ ਹੋਣ ਕਾਰਨ ਇੱਕ ਸੱਜੇ ਪਾਸੇ ਦੀ ਅੱਖ ਦੀ ਰੋਸ਼ਨੀ ਬਿਲਕੁਲ ਬੰਦ ਹੋ ਗਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਸ ਸਟੇਸ਼ਨ ਬਹਿਰਾਮਪੁਰ ਵਿਖੇ ਰਿਪੋਰਟ ਦੇ ਦਿੱਤੀ ਗਈ ਹੈ ਜਦ ਇਸ ਸਬੰਧੀ ਥਾਣਾ ਮੁਖੀ ਬਹਿਰਾਮਪੁਰ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਸ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਕਰਨ ਤੋਂ ਉਪਰੰਤ ਹੀ ਜੋ ਮੁਲਜ਼ਮ ਪਾਇਆ ਜਾਵੇਗਾ ਉਸ ਖਿਲਾਫ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Shivani Bassan

Content Editor

Related News