ਲੁੱਟ ਦੀ ਨੀਅਤ ਨਾਲ ਵਿਅਕਤੀ ’ਤੇ ਕੀਤਾ ਦਾਤਰ ਨਾਲ ਹਮਲਾ, ਗੰਭੀਰ ਜ਼ਖ਼ਮੀ

Thursday, Apr 13, 2023 - 06:54 PM (IST)

ਲੁੱਟ ਦੀ ਨੀਅਤ ਨਾਲ ਵਿਅਕਤੀ ’ਤੇ ਕੀਤਾ ਦਾਤਰ ਨਾਲ ਹਮਲਾ, ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ)- ਬੀਤੀ ਰਾਤ ਘਰ ਜਾ ਰਹੇ ਇਕ ਦੁਕਾਨਦਾਰ ’ਤੇ ਲੁੱਟ ਦੀ ਨੀਅਤ ਨਾਲ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦਾਤਰ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਹੈ, ਜਿਸਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਹੈ। ਹਸਪਤਾਲ ’ਚ ਜ਼ੇਰੇ ਇਲਾਜ ਜਗਦੀਸ਼ ਸਿੰਘ ਪੁੱਤਰ ਸੰਤ ਰਾਮ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਲੀਕ ਵਾਲਾ ਤਲਾਬ ਵਿਖੇ ਬੈਗ ਹਾਊਸ ਦੀ ਦੁਕਾਨ ਕਰਦਾ ਹੈ ਅਤੇ ਬੁੱਧਵਾਰ ਦੀ ਰਾਤ ਨੂੰ ਜਦ ਉਹ ਦੁਕਾਨ ਬੰਦ ਕਰ ਕੇ ਵਾਪਸ ਘਰ ਜਾ ਰਿਹਾ ਸੀ ਤਾਂ ਅੰਬੇਡਕਰ ਚੌਂਕ ਨੇੜੇ ਇਕ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਜਦ ਉਸਨੇ ਆਪਣਾ ਮੋਟਰਸਾਈਕਲ ਨਾ ਰੋਕਿਆ, ਤਾਂ ਉਨ੍ਹਾਂ ਨੇ ਉਸ ’ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

ਉਸਨੇ ਦੱਸਿਆ ਕਿ ਦਾਤਰ ਉਸਦੀ ਬਾਂਹ ਅਤੇ ਪਿੱਠ ’ਤੇ ਲੱਗਾ ਹੈ, ਜਿਸ ਕਾਰਨ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਿਆ ਅਤੇ ਫਿਰ ਉਸ ਨੇ ਆਪਣੇ ਘਰ ਫੋਨ ਕੀਤਾ, ਜਿਨ੍ਹਾਂ ਨੇ ਉਸ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ। ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਦੀ ਪੁਲਸ ਨੂੰ ਲਿਖਤੀ ਦਰਖ਼ਾਸਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ- ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News