ਨਿੱਜੀ ਰੰਜਿਸ਼ ਕਾਰਨ ਫਾਇਰ ਕਰ ਵਿਅਕਤੀ ਨੂੰ ਕੀਤਾ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ, 1 ਕਾਬੂ

Sunday, Feb 04, 2024 - 11:04 AM (IST)

ਨਿੱਜੀ ਰੰਜਿਸ਼ ਕਾਰਨ ਫਾਇਰ ਕਰ ਵਿਅਕਤੀ ਨੂੰ ਕੀਤਾ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ, 1 ਕਾਬੂ

ਧਾਰੀਵਾਲ/ਕਲਨੌਰ (ਖੋਸਲਾ, ਬਲਬੀਰ, ਮਨਮੋਹਨ) : ਥਾਣਾ ਘੁੰਮਣ ਕਲਾਂ ਅਧੀਨ ਪੈਂਦੇ ਪਿੰਡ ਸਕਰੀ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਪਿਸਤੌਲ ਨਾਲ ਫਾਇਰ ਕਰਕੇ ਇਕ ਵਿਅਕਤੀ ਨੂੰ ਜ਼ਖਮੀ ਕਰਨ ਵਾਲੇ ਦੋ ਵਿਅਕਤੀਆਂ ਦੇ ਵਿਰੁੱਧ ਪੁਲਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ

ਕੁਲਵੰਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸ਼ਕਰੀ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਭਰਾ ਬਲਵਿੰਦਰ ਸਿੰਘ ਨੂੰ ਮਿਲਣ ਲਈ ਗਿਆ ਸੀ ਕਿ ਜਦੋਂ ਉਹ ਘਰ ਦੇ ਕਮਰੇ ਵਿੱਚ ਬੈਠੇ ਕੇ ਗੱਲਾਂ ਕਰ ਰਹੇ ਸਨ ਕਿ ਹਰਜੀਤ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਸਕਰੀ ਜੋ ਕਿ ਸ਼ਰਾਬ ਪੀ ਕੇ ਅਕਸਰ ਉਸਦੇ ਭਰਾ ਦੇ ਨਾਲ ਗਾਲੀ ਗਲੋਚ ਕਰਦਾ ਹੈ ਅਤੇ ਬਲਵਿੰਦਰ ਸਿੰਘ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਇਸੇ ਰੰਜਿਸ਼ ਦੇ ਤਹਿਤ ਹਰਜੀਤ ਸਿੰਘ ਨੇ ਆਪਣੇ ਸਾਥੀ ਸੰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਖਾਨੋਵਾਲ ਨਾਲ ਮਿਲ ਕੇ ਉਨ੍ਹਾਂ ਦੇ ਘਰ ’ਚ ਆ ਗਏ ਅਤੇ ਹਰਜੀਤ ਸਿੰਘ ਨੇ ਦੋਬਾਰਾ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਦ ਊਹ ਕਮਰੇ ਤੋਂ ਬਾਹਰ ਆਏ ਤਾਂ ਸੰਦੀਪ ਸਿੰਘ ਨੇ ਆਪਣੀ ਦਸਤੀ ਪਿਸਤੌਲ ਨਾਲ ਬਲਵਿੰਦਰ ਸਿੰਘ ’ਤੇ ਫਾਇਰ ਕੀਤਾ ਅਤੇ ਫਿਰ ਹਰਜੀਤ ਸਿੰਘ ਨੇ ਵੀ ਸੰਦੀਪ ਸਿੰਘ ਤੋਂ ਪਿਸਤੌਲ ਖੋਹ ਕੇ ਉਸ ਦੇ ਭਰਾ ’ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤਾ, ਜਿਸ ਨਾਲ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ

ਬਲਵਿੰਦਰ ਸਿੰਘ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਰਜੀਤ ਸਿੰਘ ਅਤੇ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News