ਵੋਟਾਂ ਦੀ ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਨੂੰ ਜਾਨੋਂ ਮਾਰਨ ਲਈ ਰਸਤੇ ''ਚ ਰੋਕ ਕੇ ਚਲਾਈਆਂ ਗੋਲੀਆਂ
Thursday, Dec 05, 2024 - 03:27 PM (IST)
ਝਬਾਲ (ਨਰਿੰਦਰ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਅੱਜ ਇਕ ਪਿੰਡ ਦੇ ਹੀ ਵਿਅਕਤੀ ਵੱਲੋਂ ਪੰਚਾਇਤੀ ਵੋਟਾਂ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਜਦੋਂ ਵਿਅਕਤੀ ਸਕੂਲ ਬੱਚੇ ਛੱਡਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਘੇਰ ਕੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਸਬੰਧੀ ਪਿੰਡ ਕਸੇਲ ਵਾਸੀ ਅੰਗਰੇਜ਼ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਅੱਜ ਉਹ ਸਵੇਰੇ ਜਦੋਂ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ ਤਾਂ ਸਾਡੇ ਪਿੰਡ ਦੇ ਇਕ ਵਿਅਕਤੀ ਨੇ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਰਸਤੇ ਵਿੱਚ ਘੇਰ ਕੇ ਗੋਲੀਆਂ ਚਲਾਈਆਂ ਪਰ ਮੈਂ ਉਥੋਂ ਦੌੜ ਕੇ ਇਕ ਘਰ 'ਚ ਵੜ੍ਹ ਕੇ ਆਪਣੀ ਜਾਨ ਬਚਾਈ ਤੇ ਪੁਲਸ ਨੂੰ ਸੂਚਿਤ ਕੀਤਾ।ਜਿਸ 'ਤੇ ਥਾਣਾ ਮੁਖੀ ਸਰਾਏ ਅਮਾਨਤ ਖਾਂ ਦੀ ਅਗਵਾਈ ਵਿੱਚ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੇ ਉਜਾੜਿਆ ਪਰਿਵਾਰ, ਨਾਬਾਲਿਗ ਧੀ ਨੂੰ ਇਸ ਹਾਲਤ 'ਚ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਅੰਗਰੇਜ਼ ਸਿੰਘ ਅਨੁਸਾਰ ਗੋਲੀਆਂ ਚਲਾਉਣ ਵਾਲਾ ਉਕਤ ਵਿਅਕਤੀ ਮੇਰੇ ਨਾਲ ਪੰਚਾਇਤੀ ਵੋਟਾਂ ਤੋਂ ਹੀ ਰੰਜ਼ਿਸ਼ ਰੱਖਦਾ ਸੀ ਅਤੇ ਧਮਕੀਆਂ ਦੇ ਰਿਹਾ ਸੀ। ਥਾਣਾ ਮੁਖੀ ਬਲਰਾਜ ਸਿੰਘ ਨੇ ਕਿਹਾ ਕਿ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਅਤੇ ਪੀੜਤ ਵਿਅਕਤੀ ਦੇ ਬਿਆਨਾਂ 'ਤੇ ਕੇਸ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8