7 ਸਾਲਾ ਨਾਬਾਲਗ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Sunday, Mar 12, 2023 - 04:00 PM (IST)

7 ਸਾਲਾ ਨਾਬਾਲਗ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੁਜਾਨਪੁਰ (ਜੋਤੀ)- ਸੁਜਾਨਪੁਰ ਦੇ ਨਾਲ ਲਗਦੇ ਪਿੰਡ 'ਚ ਇਕ ਵਿਅਕਤੀ ਵਲੋਂ 7 ਸਾਲਾ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਜਾਨਪੁਰ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜਿੱਥੇ ਮੁਲਜ਼ਮ ਦੀ ਪਛਾਣ ਮਨੋਹਰ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਵਾਰਡ ਨੰਬਰ-1 ਨਿਊ ਗੁਗਰਾਂ ਸੁਜਾਨਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਜਾਨਪੁਰ ਦੇ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਉਕਤ ਪੀੜਤ ਕੁੜੀ ਦੇ ਪਿਤਾ ਨੇ ਬਿਆਨਾਂ 'ਚ ਦੱਸਿਆ ਕਿ ਉਹ ਚਾਹ ਦਾ ਸਟਾਲ ਲਗਾਉਂਦਾ ਹਾਂ ਅਤੇ ਉਸ ਦੀ ਕੁੜੀ ਸਕੂਲ ਤੋਂ ਘਰ ਆਉਣ ਤੋਂ ਬਾਅਦ ਟਿਊਸ਼ਨ ਪੜ੍ਹਨ ਲਈ ਇਲਾਕੇ 'ਚ ਜਾਂਦੀ ਹੈ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਉਨ੍ਹਾਂ ਦੱਸਿਆ ਕਿ ਜਦੋਂ ਉਹ ਸ਼ਾਮ 4 ਵਜੇ ਦੇ ਕਰੀਬ ਘਰ ਖਾਣਾ ਖਾਉਣ ਲਈ ਆਇਆ ਤਾਂ ਪਤਨੀ ਨੂੰ ਧੀ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਟਿਊਸ਼ਨ ਪੜ੍ਹ ਕੇ ਅਜੇ ਵਾਪਸ ਨਹੀਂ ਆਈ ਹੈ। ਇਸ ਤੋਂ ਬਾਅਦ ਉਹ ਆਪਣੀ ਧੀ ਨੂੰ ਲੱਭਣ ਲਈ ਟਿਊਸ਼ਨ ਸੈਂਟਰ ਵੱਲ ਚੱਲਾ ਗਿਆ ਤਾਂ ਉਸ ਦੌਰਾਨ ਟਿਊਸ਼ਨ ਸੈਂਟਰ ਦੇ ਨੇੜੇ ਉਕਤ ਮੁਲਜ਼ਮ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਕੁੜੀ ਦੇ ਰੋਣ ਦੀ ਆਵਾਜ਼ ਆ ਰਹੀ ਸੀ। ਜਿਸ ਦੇ ਚਲਦੇ ਉਸ ਨੇ ਘਰ ਜਾ ਕੇ ਦੇਖਿਆ ਕਿ ਉਕਤ ਮੁਲਜ਼ਮ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਜਿਵੇਂ ਹੀ ਦੋਸ਼ੀ ਮਨੋਹਰ ਲਾਲ ਨੇ ਨਾਬਾਲਗ ਦੇ ਪਿਤਾ ਨੂੰ ਦੇਖਿਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਇਸ ਘਟਨਾ ਤੋਂ ਬਾਅਦ ਪੁਲਸ ਨੇ ਨਾਬਾਲਗ ਦੇ ਪਿਤਾ ਦੇ ਬਿਆਨਾਂ 'ਤੇ ਉਕਤ ਮੁਲਜ਼ਮ ਮਨੋਹਰ ਲਾਲ ਪੁੱਤਰ ਪ੍ਰਕਾਸ਼ ਚੰਦ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News