ਸਰਹੱਦ ਨੇੜਿਓਂ ਸਾਢੇ ਚਾਰ ਕਿਲੋ ਅਫੀਮ, ਇਕ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ
Saturday, Oct 11, 2025 - 05:59 PM (IST)

ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ 4 ਕਿਲੋ 600 ਗ੍ਰਾਮ ਅਫੀਮ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖੇਮਕਰਨ ਅਤੇ ਖਾਲੜਾ ਪੁਲਸ ਵੱਲੋਂ ਵੱਖ-ਵੱਖ ਮੁੱਕਦਮੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਬੀ.ਐੱਸ.ਐੱਫ ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਸੂਚਨਾ ਦੇ ਅਨੁਸਾਰ ਬੀ.ਐੱਸ.ਐੱਫ ਦੇ ਜਵਾਨ ਅਤੇ ਖਾਲੜਾ ਪੁਲਸ ਵੱਲੋਂ ਜਦੋਂ ਸਰਹੱਦ ਨੇੜੇ ਪਿੰਡ ਵਾਂ ਵਿਖੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ ਤਾਂ ਖੇਤਾਂ ਵਿਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ
ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਮਕਰਨ ਇਲਾਕੇ ਵਿਚ ਤਲਾਸ਼ੀ ਅਭਿਆਨ ਦੌਰਾਨ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 4 ਕਿਲੋ 610 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਅਤੇ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਪੁਲਸ ਵੱਲੋਂ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8