ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਪੈਰੋਲ ’ਤੇ ਆਇਆ ਕੈਦੀ ਹੋਇਆ ਫਰਾਰ

Saturday, Sep 13, 2025 - 06:00 PM (IST)

ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਪੈਰੋਲ ’ਤੇ ਆਇਆ ਕੈਦੀ ਹੋਇਆ ਫਰਾਰ

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਕੈਦੀ ਪੈਰੋਲ ’ਤੇ 8 ਹਫਤਿਆਂ ਦੀ ਛੁੱਟੀ ਕੱਟਣ ਤੋਂ ਬਾਅਦ ਜੇਲ੍ਹ ਨਹੀਂ ਪਹੁੰਚਿਆ ਜਿਸ ’ਤੇ ਜੇਲ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਤਰਨਤਾਰਨ ਵਿਚ ਦਰਜ ਮੁਕੱਦਮਾ ਨੰਬਰ 36/2014 ਧਾਰਾ 302/314 ਆਈ.ਪੀ.ਸੀ., 25/27/54/59 ਅਸਲਾ ਐਕਟ ਵਿਚ ਨਾਮਜ਼ਦ ਦਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੁਹਾੜਕਾ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ।

ਇਹ ਵੀ ਪੜ੍ਹੋ-  ਪੰਜਾਬ ਲਈ 14 ਤੋਂ 17 ਸਤੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਜਿਸ ਨੂੰ 11 ਜਨਵਰੀ 2025 ਨੂੰ 8 ਹਫ਼ਤੇ ਦੀ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ ਅਤੇ 9 ਮਾਰਚ 2025 ਨੂੰ ਕੈਦੀ ਦਲਜੀਤ ਸਿੰਘ ਨੇ ਦੁਬਾਰਾ ਜੇਲ੍ਹ ਵਿਚ ਹਾਜ਼ਰ ਹੋਣਾ ਸੀ ਪਰ ਉਕਤ ਕੈਦੀ ਪੈਰੋਲ ਖਤਮ ਹੋਣ ਤੋਂ ਬਾਅਦ ਵਾਪਸ ਜੇਲ੍ਹ ਨਹੀਂ ਪਹੁੰਚਿਆ ਤੇ ਭਗੌੜਾ ਹੋ ਗਿਆ। ਥਾਣਾ ਸਦਰ ਤਰਨਤਾਰਨ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਕੈਦੀ ਦਲਜੀਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News