ਆੜ੍ਹਤੀ ਨੂੰ ਧਮਕਾਉਂਦੇ ਹੋਏ ਫੋਨ ਕਾਲ ਰਾਹੀਂ ਮੰਗੀ 50 ਲੱਖ ਰੁਪਏ ਦੀ ਫ਼ਿਰੌਤੀ

02/06/2023 1:57:16 PM

ਤਰਨਤਾਰਨ (ਰਮਨ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਆੜ੍ਹਤੀ ਪਾਸੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਆੜ੍ਹਤੀ ਹੀਰਾ ਲਾਲ ਪੁੱਤਰ ਸਾਧੂ ਰਾਮ ਵਾਸੀ ਪਿੰਡ ਦੁੱਬਲੀ ਨੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 25 ਜਨਵਰੀ ਨੂੰ ਰਾਤ 10 ਵਜੇ ਉਸ ਦੇ ਮੋਬਾਇਲ ਫੋਨ ਉੱਪਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਫੋਨ ਕਾਲ ਆਈ ਸੀ, ਜਿਸ ’ਚ ਉਸਦੇ ਪਰਿਵਾਰਕ ਮੈਂਬਰਾਂ ਦਾ ਜ਼ਿਕਰ ਕੀਤਾ ਗਿਆ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਫੋਨ ਕਰਨ ਵਾਲੇ ਵਿਅਕਤੀ ਵਲੋਂ ਬੱਚਿਆਂ ਦਾ ਨਾਮ ਲੈਂਦੇ ਹੋਏ ਕਿਹੜੇ ਸਕੂਲ ’ਚ ਪੜ੍ਹਦੇ ਹਨ ਦਾ ਵੀ ਹਵਾਲਾ ਦਿੰਦੇ ਹੋਏ 50 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਗਈ। ਫ਼ਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ’ਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਪੁਲਸ ਵਲੋਂ ਹੀਰਾ ਲਾਲ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News