ਛੁੱਟੀ ਆਏ ਫ਼ੌਜੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Saturday, Aug 10, 2024 - 01:50 PM (IST)

ਛੁੱਟੀ ਆਏ ਫ਼ੌਜੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਗੁਰੂ ਕਾ ਬਾਗ (ਭੱਟੀ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਤੇੜਾ ਖੁਰਦ ਦੇ ਰਹਿਣ ਵਾਲੇ ਇੱਕ ਭਾਰਤੀ ਫ਼ੌਜ ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਜੋਕੇ ਇਸ ਵਕਤ 19 ਯੂਨਿਟ ਪੰਜਾਬ ਰੈਜੀਮੈਂਟ ਵਿੱਚ ਅਸਾਮ ਵਿਖੇ ਡਿਊਟੀ ਕਰ ਰਿਹਾ ਸੀ ਅਤੇ ਆਪਣੇ ਘਰ ਛੁੱਟੀ 'ਤੇ ਆਇਆ ਹੋਇਆ ਸੀ ਤੇ ਬੀਤੀ ਰਾਤ ਉਸ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਦ ਕਿ ਬੀਤੇ ਦਿਨ ਇਸ ਫੌਜੀ ਜਵਾਨ ਦਾ ਪਿੰਡ ਤੇੜਾ ਖੁਰਦ ਦੇ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਪੁੱਜ ਕੇ ਮ੍ਰਿਤਕ ਫੌਜੀ ਨੌਜਵਾਨ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਜ਼ਿਕਰਯੋਗ ਹੈ ਕਿ ਉਕਤ ਫੌਜੀ ਨੌਜਵਾਨ ਕੁਲਵਿੰਦਰ ਸਿੰਘ ਆਪਣੇ ਪਿੱਛੇ ਇੱਕ ਪੁੱਤਰ ਤੇ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News