ਪਾਰਕਿੰਗ ’ਚ ਖੜ੍ਹੀ ਗੱਡੀ ਅੰਦਰੋਂ ਰਿਵਾਲਵਰ ਅਤੇ ਮੋਬਾਇਲ ਫੋਨ ਚੋਰੀ, ਮਾਮਲਾ ਦਰਜ
Sunday, Dec 10, 2023 - 06:17 PM (IST)
ਤਰਨਤਾਰਨ (ਰਮਨ)- ਸ੍ਰੀ ਦਰਬਾਰ ਸਾਹਿਬ ਪਾਰਕਿੰਗ ਵਿਚ ਖੜ੍ਹੀ ਗੱਡੀ ਅੰਦਰ ਪਏ ਰਿਵਾਲਵਰ ਅਤੇ ਮੋਬਾਇਲ ਫੋਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਬਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਪਰਿਵਾਰ, ਹੁਣ ਧੀ ਨੇ ਵੀ ਫਲਾਇੰਗ ਅਫ਼ਸਰ ਬਣ ਕੀਤਾ ਨਾਂ ਰੋਸ਼ਨ
ਜਗਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜੁਝਾਰ ਸਿੰਘ ਨਗਰ ਜ਼ਿਲਾ ਬਠਿੰਡਾ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਬੀਤੇ ਕੱਲ੍ਹ ਆਪਣੇ ਪਰਿਵਾਰ ਸਮੇਤ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਸ੍ਰੀ ਦਰਬਾਰ ਸਾਹਿਬ ਤਰਨਤਰਨ ਵਿਖੇ ਮੱਥਾ ਟੇਕਣ ਲਈ ਆਇਆ ਸੀ, ਜਿਸ ਵਲੋਂ ਆਪਣੀ ਗੱਡੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਮੌਜੂਦ ਪਾਰਕਿੰਗ ਵਿਚ ਖੜ੍ਹੀ ਕਰ ਦਿੱਤੀ ਗਈ ਅਤੇ ਉਹ ਸਮੇਤ ਪਰਿਵਾਰ ਮੱਥਾ ਟੇਕਣ ਚਲਾ ਗਿਆ, ਜਦੋਂ ਉਹ ਵਾਪਸ ਪਾਰਕਿੰਗ ਵਿਚ ਆਇਆ ਤਾਂ ਉਸਦੀ ਗੱਡੀ ਦੇ ਗੇਅਰ ਬਾਕਸ ਨਜ਼ਦੀਕ ਪਏ ਲਾਇਸੈਂਸੀ ਰਿਵਾਲਵਰ 32 ਬੋਰ, ਜਿਸ ਵਿਚ 6 ਰੌਂਦ ਲੋਅਡ ਸਨ ਅਤੇ ਇਕ ਮੋਬਾਈਲ ਫੋਨ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਰਨ ਦੇ ਨਵ-ਨਿਯੁਕਤ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8