ਦੀਨਾਨਗਰ 'ਚ ਵਾਪਰਿਆ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ
Tuesday, Feb 13, 2024 - 03:34 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪਿੰਡ ਪਨਿਆੜ ਦੇ ਫਾਟਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ 'ਚ ਤੁਰੰਤ ਲੋਕਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਇਲਾਜ ਲਈ ਲਿਜਾਇਆ ਗਿਆ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ
ਇਸ ਮੌਕੇ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਕਾਰ ਜੋ ਕਿ ਦੀਨਾਨਗਰ ਵਾਲੀ ਸਾਈਡ ਤੋਂ ਆ ਰਹੀ ਸੀ, ਇਸ ਘਰ 'ਚ ਸਵਾਰ ਵਿਅਕਤੀ ਨੇ ਪੰਜਾਬ ਪੁਲਸ ਦੀ ਵਰਦੀ ਪਾਈ ਹੋਈ ਸੀ ਅਤੇ ਉਸ ਵੱਲੋਂ ਆਪਣੀ ਗੱਡੀ 'ਤੇ ਹੂਟਰ ਲਾਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਵਿਅਕਤੀ ਬਹੁਤ ਤੇਜ਼ ਰਫ਼ਤਾਰ 'ਚ ਹੂਟਰ ਮਾਰਦਾ ਹੋਇਆ ਆ ਰਿਹਾ ਸੀ, ਜਿਸ 'ਤੇ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਪਨਿਆੜ ਵਾਲੀ ਸਾਈਡ ਨੂੰ ਜਾ ਰਿਹਾ ਸੀ ਅਤੇ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਥਾਣਾ ਦੀਨਾਨਗਰ ਦੇ ਮੁਖੀ ਮਨਦੀਪ ਸੰਗੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ 'ਤੇ ਕਾਰ ਸਵਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਹੋਣ 'ਤੇ ਧਰਨੇ ਲਈ ਦਿੱਲੀ ਚੱਲੀਆਂ ਕਿਸਾਨ ਜਥੇਬੰਦੀਆਂ, ਕਿਹਾ- 'ਹੁਣ ਸਾਰੀਆਂ ਮੰਗਾਂ ਮੰਨਵਾ...'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8