ਨੌਸਰਬਾਜ਼ ਨੇ ਖੁਦ ਨੂੰ ਰਿਸ਼ਤੇਦਾਰ ਦੱਸ ਕੇ ਔਰਤ ਕੋਲੋਂ online 20 ਲੱਖ ਰੁਪਏ ਠੱਗੇ

Tuesday, Sep 16, 2025 - 11:11 AM (IST)

ਨੌਸਰਬਾਜ਼ ਨੇ ਖੁਦ ਨੂੰ ਰਿਸ਼ਤੇਦਾਰ ਦੱਸ ਕੇ ਔਰਤ ਕੋਲੋਂ online 20 ਲੱਖ ਰੁਪਏ ਠੱਗੇ

ਬਟਾਲਾ (ਸਾਹਿਲ)-ਇਕ ਨੌਸਰਬਾਜ਼ ਵੱਲੋਂ ਖੁਦ ਨੂੰ ਰਿਸ਼ਤੇਦਾਰ ਦੱਸਦਿਆਂ ਇਕ ਔਰਤ ਕੋਲੋਂ ਆਨਲਾਈਨ 20 ਲੱਖ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਾਈਬਰ ਕ੍ਰਾਈਮ ਦੀ ਪੁਲਸ ਨੇ ਅਣਪਛਾਤੇ ਨੌਸਰਬਾਜ਼ ਵਿਅਕਤੀ ਖਿਲਾਫ ਠੱਗੀ ਦਾ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ 48 ਮੰਡੀਆਂ ਨੋਟੀਫਾਈ, ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

ਇਸ ਸਬੰਧੀ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਤਰਲੋਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕੋਟ ਕਰਮਚੰਦ ਵੱਲੋਂ ਆਨਲਾਈਨ ਫਰਾਡ ਸਬੰਧੀ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਸਦੀ ਪਤਨੀ ਸੁਰਿੰਦਰ ਕੌਰ ਨੂੰ ਉਸਦੇ ਮੋਬਾਈਲ ਫੋਨ ’ਤੇ ਇਕ ਵਟਸਐਪ ਕਾਲ ਆਈ ਅਤੇ ਕਾਲ ਕਰਨ ਵਾਲੇ ਉਸਦੀ ਪਤਨੀ ਨੂੰ ਕਿਹਾ ਕਿ ਉਹ ਵਿਦੇਸ਼ ਤੋਂ ਉਨ੍ਹਾਂ ਦਾ ਰਿਸ਼ਤੇਦਾਰ ਬੋਲ ਰਿਹਾ ਹੈ ਤੇ ਉਸੇ ਪੰਜਾਬ ਵਿਚ ਜ਼ਮੀਨ ਖਰੀਦਣੀ ਹੈ, ਜਿਸ ਲਈ 20 ਲੱਖ ਰੁਪਏ ਦੀ ਮਦਦ ਕਰ ਦਿਓ, ਜਿਸ ’ਤੇ ਅਣਪਛਾਤੇ ਨੌਸਰਬਾਜ਼ ਦੀਆਂ ਗੱਲਾਂ ਵਿਚ ਉਸਦੀ ਪਤਨੀ ਸੁਰਿੰਦਰ ਕੌਰ ਆ ਗਈ ਅਤੇ ਆਪਣੇ ਜੁਆਇੰਟ ਖਾਤੇ ਵਿਚੋਂ ਵੱਖ-ਵੱਖ ਤਰੀਕਾਂ ਨੂੰ 20 ਲੱਖ ਰੁਪਏ ਟਰਾਂਸਫਰ ਕਰ ਦਿੱਤੇ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਤਰੋਲਕ ਸਿੰਘ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਜਦੋਂ ਨੌਸਰਬਾਜ਼ ਵੱਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਉਸਦੀ ਪਤਨੀ ਨੇ ਉਸ ਨਾਲ ਗੱਲ ਕੀਤੀ, ਜਿਸਦੇ ਬਾਅਦ ਉਸ ਨੇ ਆਪਣੇ ਰਿਸ਼ਤੇਦਾਰਾਂ ਨਾਲ ਪੈਸਿਆਂ ਦੇ ਲੈਣ ਸਬੰਧੀ ਗੱਲ ਕੀਤੀ ਤਾਂ ਪਤਾ ਚੱਲਿਆ ਕਿ ਉਨ੍ਹਾਂ ਨੇ ਨਾ ਤਾਂ ਫੋਨ ਕੀਤਾ ਤੇ ਨਾ ਹੀ ਪੈਸੇ ਮੰਗੇ ਹਨ, ਜਿਸ ’ਤੇ ਪਤਾ ਲੱਗਾ ਕਿ ਉਨ੍ਹਾਂ ਨਾਲ ਆਨਲਾਈਡ ਫਰਾਡ ਹੋ ਗਿਆ ਹੈ। ਉਕਤ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕੀਤੀ ਜਾਂਚ ਦੇ ਬਾਅਦ ਐੱਸ. ਐੱਸ. ਪੀ. ਬਟਾਲਾ ਵਲੋਂ ਪ੍ਰਵਾਨਗੀ ਮਿਲਣ ’ਤੇ ਅਣਪਛਾਤੇ ਨੌਸਰਬਾਜ਼ ਖਿਲਾਫ ਥਾਣਾ ਸਾਈਬਰ ਕ੍ਰਾਈਮ ਬਟਾਲਾ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News