ਸ੍ਰੀ ਕਰਤਾਰਪੁਰ ਕੋਰੀਡੋਰ ਵਿਖੇ ਭਾਰਤ-ਪਾਕਿ ਵਿਚਕਾਰ ਵਪਾਰ ਸਬੰਧ ਪੈਦਾ ਕਰਨ ਲਈ ਕਰਵਾਇਆ ਸੈਮੀਨਾਰ

11/20/2023 2:28:04 PM

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ. ਬ.)- ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਵੱਲੋਂ ਬੀਤੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਵਿਸ਼ਾਲ ਸੈਮੀਨਾਰ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਵਿਸ਼ਾ ‘ਗੁਰੂ ਨਾਨਕ: ਦਰਸ਼ਨ ਅਤੇ ਵਰਤਮਾਨ’ (ਭਾਰਤ-ਪਾਕਿ ਸਰਹੱਦੀ ਬੰਦਿਸ਼ਾਂ ਦੇ ਵਿਸ਼ੇਸ਼ ਪ੍ਰਸ਼ੰਗ ਸੀ), ਜਿਸ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮਹਿਮਾਨਾਂ ਦਾ ਸਵਾਗਤ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕੀਤਾ।

ਇਸ ਸਮਾਗਮ ਦੇ ਮੁੱਖ ਬੁਲਾਰੇ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਗੋਲੀ ਦੀ ਥਾਂ ’ਤੇ ਸੰਵਾਦ ਹੋਵੇ ਤਾਂ ਆਪਣੇ ਮਸਲੇ ਟੇਬਲ ’ਤੇ ਬੈਠ ਕੇ ਹੱਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਸਾਹਿਬ ਦੇ ਫ਼ਲਸਫ਼ੇ ‘ਕੁਛਿ ਕਹਿਐ, ਕੁਝ ਸੁਣਿਐ’ ’ਤੇ ਚੱਲਣਾ ਚਾਹੀਦਾ ਹੈ ਤੇ ਦੂਜਿਆ ਦੀ ਸੁਣੋ ਤੇ ਤਰਕ ਨਾਲ ਆਪਣੀ ਗੱਲ ਰੱਖਣੀ ਚਾਹੀਦੀ ਹੈ। 20 ਡਾਲਰ ਦੀ ਫ਼ੀਸ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੀਆਂ ਸੰਗਤਾਂ ਕੋਲੋਂ ਪਾਸਪੋਰਟ ਦੀ ਸ਼ਰਤ ਖ਼ਤਮ ਕਰ ਕੇ ਆਧਾਰ ਕਾਰਡ ਰਾਹੀਂ ਦਰਸ਼ਨ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਭਾਰਤ ’ਚ ਸਭ ਤੋਂ ਅਹਿਮ ਪਛਾਣ ਪੱਤਰ ਆਧਾਰ ਕਾਰਡ ਨੂੰ ਹੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਭਾਰਤ-ਪਾਕਿ ਦਰਮਿਆਨ ਵਪਾਰ ਗੁਜਰਾਤ ਰਾਹੀਂ ਹੋ ਰਿਹਾ ਹੈ। ਜਦਕਿ ਦੋਹਾਂ ਦੇਸ਼ਾਂ ਲਈ ਵੱਡਾ ਵਪਾਰਕ ਕੇਂਦਰ ਪੰਜਾਬ ਹੈ। ਪੰਜਾਬ ’ਚ 2 ਰਸਤਿਆਂ ਰਾਹੀਂ ਵਪਾਰ ਕੀਤਾ ਜਾ ਸਕਦਾ ਹੈ। ਪਹਿਲਾਂ ਵਾਹਘਾ ਅਟਾਰੀ ਅਤੇ ਦੂਜਾ ਡੇਰਾ ਬਾਬਾ ਨਾਨਕ ਕੋਰੀਡਰ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ ਰਸਤਿਆਂ ਰਾਹੀਂ ਵਪਾਰ ਕੀਤਾ ਜਾਂਦਾ ਸੀ ਪਰ ਦੋਵਾਂ ਦੇਸਾਂ ਸਰਕਾਰਾਂ ਵਿਚਕਾਰ ਮਤਭੇਦ ਕਾਰਨ ਵਪਾਰ ਬੰਦ ਕਰ ਦਿੱਤਾ ਗਿਆ। ਜੇਕਰ ਗੁਜਰਾਤ ਰਾਹੀਂ ਵਪਾਰ ਹੋ ਸਕਦਾ ਹੈ ਤੇ ਪੰਜਾਬ ਦੇ ਰਸਤੇ ਕਿਉਂ ਨਹੀਂ ਪੰਜਾਬ ਰਾਹੀਂ ਵੀ ਵਪਾਰ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਉਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਰਸਤਿਆਂ ਰਾਹੀਂ ਵਪਾਰ ਕੀਤਾ ਜਾਵੇ ਤਾਂ ਕਿ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ ਤੇ ਦੋਹਾਂ ਦੇਸ਼ਾਂ ਦਰਮਿਆਨ 1947 ਦੀ ਭਿਆਨਕ ਘਟਨਾ ’ਚ ਵਿਛੜ ਚੁੱਕੇ ਆਪਣੇ ਲੋਕਾਂ ਨੂੰ ਆਸਾਨੀ ਨਾਲ ਮਿਲ ਸਕਣ ਤੇ ਆਪਣੀ ਮਿੱਟੀ ਨੂੰ ਚੁੰਮ ਕੇ ਨਤਮਸਤਕ ਹੋ ਸਕਣ। ਉਪਰੰਤ ਅਕਾਦਮੀ ਦੇ ਮੈਂਬਰ ਕਮਲ ਗਿੱਲ ਨੇ ਐਲਾਨਨਾਮਾ ਪੜ੍ਹ ਕੇ ਸੁਣਾਇਆ ਅਤੇ ਇਸ ਮੱਤੇ ਨੂੰ ਸਰਬਸੰਮਤੀ ਨਾਲ ਸਮੂਹ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਤੇ ਕਰਮਭੂਮੀ ਵੀ ਰਹੀਂ ਹੈ। ਗੁਰੂ ਨਾਨਕ ਦੇਵ ਜੀ ਕਿਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਬਦਲਣ ਲਈ ਕਲਮ ਦੀ ’ਤੇ ਕਿਰਤ ਕਰਨ ਵਾਲਿਆਂ ਦੀ ਲੋੜ ਹੈ। ਉਨ੍ਹਾਂ ਨੇ ਹਿੰਦੂ ਤੇ ਮੁਸਲਮਾਨ, ਪੁਜਾਰੀਆਂ ਨਾਲ ਸੰਵਾਦ ਰਚਾਇਆ, ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੂੰ ਤਰਕ ਤੇ ਵਿਗਿਆਨ ਦੇ ਆਧਾਰ ’ਤੇ ਵਿਚਰਨ ਦਾ ਸੰਦੇਸ਼ ਦਿੱਤਾ। ਉਰਦੂ ਫਾਰਸੀ ਦੇ ਪ੍ਰਸਿੱਧ ਸ਼ਾਇਰ ਡਾ. ਮੁਹੰਮਦ ਇਕਬਾਲ ਨੇ ਉਨ੍ਹਾਂ ਨੂੰ ‘ਮਰਦਏਕਾਮਿਲ’ ਕਹਿ ਕੇ ਵੱਡਿਆਇਆ। ਪ੍ਰਸਿੱਧ ਕਵੀ ਰਾਬਿੰਦਰਨਾਥ ਟੈਗੋਰ ਨੇ ਗੁਰੂ ਜੀ ਦੁਆਰਾ ਰਚਿਤ ਆਰਤੀ ਦੀ ਸਿਫ਼ਤ ਕੀਤੀ। ਡਾ. ਸੁਰਜੀਤ ਜੱਜ ਨੇ ਕਿਹਾ ਕਿ ਅਜੋਕੇ ਸਮੇਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਅੱਜ ਦਾ ਸੈਮੀਨਾਰ ਅਤੇ ਕਵੀ ਦਰਬਾਰ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਫ਼ਲਸਫ਼ੇ ਦੇ ਸੰਧਰਭ ’ਚ ਆਯੋਜਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਸੈਮੀਨਾਰ ਤੋਂ ਬਾਅਦ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਕਰਵਾਇਆ ਗਿਆ, ਜਿਸ ’ਚ ਪ੍ਰੋ. ਨਵੇਤਜ ਗੜ੍ਹਦੀਵਾਲਾ, ਪ੍ਰੋ. ਬਲਦੇਵ ਬਲੀ, ਡਾ. ਭੁਪਿੰਦਰ ਕੌਰ ਫਗਵਾੜਾ, ਡਾ. ਅਰਵਿੰਦਰ ਕੌਰ, ਡਾ. ਸੁਖਦੀਪ ਦੀਪ, ਨਿਰੰਜਨ ਸਿੰਘ ਗਿੱਲ ਆਦਿ ਕਵੀਆਂ ਨੇ ਗੁਰੂ ਨਾਨਕ ਸਾਹਿਬ ’ਤੇ ਲਿਖਤ ਕਵਿਤਾਵਾਂ ਸੁਣਾਈਆਂ। ਮੰਚ ਸੰਚਾਲਕ ਦੀ ਭੂਮਿਕਾ ਧਰਵਿੰਦਰ ਔਲਖ ਨੇ ਨਿਭਾਈ। ਸਭ ਦਾ ਧੰਨਵਾਦ ਹਰਜਿੰਦਰਪਾਲ ਕੌਰ ਕੰਗ ਨੇ ਕੀਤਾ। ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਦੇ ਪ੍ਰਧਾਨ ਵਿਜੇ ਔਕੁਮਾਰ ਸੋਨੀ, ਕਾਮਰੇਡ ਗੁਲਜ਼ਾਰ ਸਿੰਘ ਬਸੰਤ ਕੋਟ, ਦਿਲਬਾਗ ਸਿੰਘ ਸਰਕਾਰੀਆ, ਕਮਲ ਗਿੱਲ, ਹਰਜੀਤ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕੱਦਗਿੱਲ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਜੱਥੇਬੰਦੀਆਂ, ਕਿਸਾਨ ਆਗੂ ਅਤੇ ਕਾਲਜਾ ਦੇ ਵਿਦਿਆਰਥੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News