ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਇਕ ਗੰਭੀਰ ਜ਼ਖ਼ਮੀ

Sunday, Mar 12, 2023 - 06:18 PM (IST)

ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਇਕ ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਬਟਾਲਾ ਵਿਖੇ ਦੇਰ ਰਾਤ ਦੋ ਵਿਅਕਤੀਆਂ ਦਰਮਿਆਨ ਹੋਈ ਮਾਮੂਲੀ ਤਕਰਾਰ ਦੌਰਾਨ ਇਕ ਵਿਅਕਤੀ ਵਲੋਂ ਦੂਜੇ ਵਿਅਕਤੀ ’ਤੇ ਗੋਲੀ ਚਲਾ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਸਿੰਘ ਮਾਨ ਨੇ ਦੱਸਿਆ ਕਿ ਬਟਾਲਾ ਦੇ ਮੁਹੱਲਾ ਹਰਨਾਮ ਨਗਰ ’ਚ ਰਾਤ ਕਰੀਬ 9.30 ਵਜੇ ਦੇ ਤੀਰਥ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੁੰਦਰ ਨਗਰ ਬਟਾਲਾ ਦਾ ਸੁਰਿੰਦਰ ਪਾਲ ਉਰਫ ਲੱਭੂ ਪੁੱਤਰ ਬਚਨ ਲਾਲ ਵਾਸੀ ਹਰਨਾਮ ਨਗਰ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਿਆ। 

ਇਹ ਵੀ ਪੜ੍ਹੋ- ਪਾਕਿਸਤਾਨ 'ਚ ਦਿਲ ਦਹਿਲਾਉਣ ਵਾਲੀ ਘਟਨਾ, 9 ਸਾਲ ਦੀ ਦਿਵਿਆਂਗ ਬੱਚੀ ਦਾ ਜਬਰ-ਜ਼ਿਨਾਹ ਕਰ ਕੀਤਾ ਕਤਲ

ਜਿਸ ਤੋਂ ਬਾਅਦ ਲੱਭੂ ਨੇ ਤੀਰਥ ਸਿੰਘ ਉੱਤੇ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਾਇਆ, ਜਿਥੋਂ ਡਾਕਟਰਾਂ ਨੇ ਹਾਲਤ ਗੰਭੀਰ ਹੁੰਦੀ ਦੇਖ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਐੱਸ.ਐੱਚ.ਓ ਮਾਨ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰ.59, ਧਾਰਾ 307 ਆਈ.ਪੀ.ਸੀ, 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News