ਦੋਵਾਂ ਗੁੱਟਾਂ ’ਚ ਹੋਈ ਲੜਾਈ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

Tuesday, Jun 25, 2024 - 11:49 AM (IST)

ਦੋਵਾਂ ਗੁੱਟਾਂ ’ਚ ਹੋਈ ਲੜਾਈ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਝਬਾਲ (ਨਰਿੰਦਰ)- ਝਬਾਲ ਖੁਰਦ ਵਿਖੇ ਬੀਤੀ ਰਾਤ 2 ਗੁੱਟਾਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀ ਚੱਲਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਝਬਾਲ ਖੁਰਦ ਵਿਖੇ ਬੀਤੀ ਰਾਤ ਕਿਸੇ ਰੰਜਿਸ਼ ਨੂੰ ਲੈ ਕੇ 2 ਨੌਜਵਾਨ ਗੁੱਟਾਂ ਅਵਤਾਰ ਸਿੰਘ ਪੁਤਰ ਸਰਬਜੀਤ ਸਿੰਘ ਅਤੇ ਪ੍ਰਭ ਅਤੇ ਰਿੰਕੂ ਪੁਤਰ ਸੁਰਜੀਤ ਵਿਚਕਾਰ ਕਿਸੇ ਰੰਜਸ਼ ਨੂੰ ਲੈ ਕੇ ਝਗੜਾ ਹੋ ਗਿਆ ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਇਸ ਦੌਰਾਨ ਅਵਤਾਰ ਸਿੰਘ ਪੁੱਤਰ ਸਰਬਜੀਤ ਸਿੰਘ ਪੱਟੀ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਥਾਣਾ ਮੁਖੀ ਜੱਸਾ ਸਿੰਘ ਅਨੁਸਾਰ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਦੇ ਅਧਾਰ ’ਤੇ ਪੁਲਸ ਕੇਸ ਦਰਜ ਕਰ ਰਹੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲੇ ਗ੍ਰਿਫ਼ਤਾਰ ਕਰ ਲਏ ਜਾਣਗੇ।

ਇਹ ਵੀ ਪੜ੍ਹੋ- ਗੁਰਸਿੱਖ ਕੁੜੀ ਨੂੰ ਕਿਰਪਾਨ ਪਹਿਨਣ 'ਤੇ ਦਾਖਲਾ ਨਾ ਦੇਣਾ, ਦੇਸ਼ ਦੇ ਸੰਵਿਧਾਨ ਦੀ ਉਲੰਘਣਾ : ਜਥੇਦਾਰ ਅਕਾਲ ਤਖ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News