ਗੰਨਿਆਂ ਨਾਲ ਭਰੀ ਟਰੈਕਟਰ-ਟਰਾਲੀ ’ਚ ਵੱਜਾ ਛੋਟਾ ਹਾਥੀ, ਅੱਧੀ ਦਰਜਨ ਲੋਕ ਜ਼ਖ਼ਮੀ
Sunday, Dec 22, 2024 - 11:49 AM (IST)
ਬਟਾਲਾ (ਸਾਹਿਲ)-ਬੀਤੀ ਦੇਰ ਸ਼ਾਮ ਗੰਨਿਆਂ ਨਾਲ ਭਰੀ ਟਰੈਕਟਰ-ਟਰਾਲੀ ਵਿਚ ਛੋਟਾ ਹਾਥੀ ਦੇ ਵੱਜਣ ਨਾਲ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਰੜੀ, ਰਜਤ ਪੁੱਤਰ ਪਵਨ ਕੁਮਾਰ ਵਾਸੀ ਸੁਜਾਨਪੁਰ, ਦਲੇਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਢਡਿਆਲਾ ਨੱਤ, ਪ੍ਰਿਥਵੀ ਪੁੱਤਰ ਅਵਤਾਰ ਵਾਸੀ ਢਡਿਆਲਾ ਨੱਤ, ਦਿਲਬਾਗ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਰੜ, ਜੋ ਕਿ ਛੋਟਾ ਹਾਥੀ ’ਤੇ ਸਵਾਰ ਹੋ ਕੇ ਕਸਬਾ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ, ਜਦੋਂ ਇਹ ਅੱਡਾ ਕਾਲਾ ਅਫਗਾਨਾ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੇ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ ਵਿਚ ਛੋਟਾ ਹਾਥੀ ਜਾ ਵੱਜਾ, ਜਿਸਦੇ ਸਿੱਟੇ ਵਜੋਂ ਇਸ ਵਿਚ ਸਵਾਰ ਉਕਤ ਸਾਰੇ ਵਿਅਕਤੀ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟ ਪਾਉਣ ਜਾ ਰਹੀ ਲਾਲ ਚੂੜੇ ਵਾਲੀ ਦੀ ਰਾਹ 'ਚ ਹੀ ਮੌਤ
ਓਧਰ, ਇਹ ਵੀ ਪਤਾ ਲੱਗਾ ਹੈ ਕਿ ਉਕਤ ਗੰਭੀਰ ਜ਼ਖ਼ਮੀ ਵਿਅਕਤੀ ਆਪਣੇ ਹੀ ਕਿਸੇ ਵ੍ਹੀਕਲ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਪਹੁੰਚੇ, ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਚੋਣਾਂ ਵਿਚਾਲੇ ਪੰਜਾਬ 'ਚ ਜ਼ਬਰਦਸਤ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8